ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਧਰਨਾ ਜਾਰੀ; 12 ਵਜੇ ਤੋਂ 3 ਵਜੇ ਤੱਕ ਰੋਕੀਆਂ ਜਾਣਗੀਆਂ ਰੇਲਾਂ
ਲੁਧਿਆਣਾ : ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਧਰਨੇ ਦੇ ਸਮਰਥਨ ‘ਚ ਅੱਜ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਹੇਗਾ।
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ! ਆਰ ਅਸ਼ਵਿਨ ਨੇ ਅਚਾਨਕ ਕੀਤਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਉੱਥੇ ਹੀ ਅੱਜ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ਅਤੇ ਅੰਮ੍ਰਿਤਸਰ ਦੇ ਕਈ ਰੇਲਵੇ ਫਾਟਕਾਂ ‘ਤੇ ਕਿਸਾਨ ਧਰਨੇ ‘ਤੇ ਬੈਠੇ ਹਨ। ਉਹ ਯੂਨੀਅਨ ਦੇ ਝੰਡੇ ਲੈ ਕੇ ਰੇਲਵੇ ਟਰੈਕ ‘ਤੇ ਬੈਠ ਗਏ ਹਨ। ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ, ਰਮਦਾਸ, ਜਹਾਂਗੀਰ, ਝੰਡੇ ਸਮੇਤ ਕਈ ਰੇਲਵੇ ਟ੍ਰੈਕਾਂ ‘ਤੇ ਧਰਨਾ ਲਗਾ ਕੇ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ ਹੈ।
14 ਦਸੰਬਰ ਨੂੰ ਕੀਤਾ ਗਿਆ ਸੀ ਰੇਲ ਰੋਕੋ ਅੰਦੋਲਨ ਦਾ ਐਲਾਨ
ਦੱਸ ਦਈਏ ਕਿ ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਜ਼ਿਆਦਾਤਰ ਥਾਵਾਂ ’ਤੇ ਟਰੈਕ ਜਾਮ ਕੀਤੇ ਜਾ ਰਹੇ ਹਨ।