ਲੁਧਿਆਣਾ ਨੂੰ ਮਿਲੀ ਪਹਿਲੀ ਮਹਿਲਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਵੀ ਹੋਇਆ ਐਲਾਨ
ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦੀ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਮਹਿਲਾ ਮੇਅਰ ਮਿਲੀ ਹੈ। ਇਸ ਦੇ ਨਾਲ ਹੀ ਰਾਕੇਸ਼ ਪਰਾਸ਼ਰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ 21 ਦਸੰਬਰ ਨੂੰ ਹੋਈਆਂ 94 ਵਾਰਡਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਸੀ।
ਇਹ ਵੀ ਪੜੋ: Auto ਐਕਸਪੋ 2025 ‘ਚ Honda ਦਾ ਫੋਲਡੇਬਲ ਇਲੈਕਟ੍ਰਿਕ ਸਕੂਟਰ Motocompacto ਪੇਸ਼, ਹੈਰਾਨੀਜਨਕ ਫੀਚਰਸ ਨਾਲ ਲੈਂਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਨੇ ਤਿੰਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।