ਲੁਧਿਆਣ- ਚੋਣ ਅਮਲੇ ਨੂੰ ਚੋਣ ਨਿਯਮਾਂ ਅਤੇ ਪ੍ਰਕਿਰਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਉਣ ਦੇ ਮੰਤਵ ਨਾਲ ਸਥਾਨਕ ਖਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵਿਖੇ ਪ੍ਰੀਜ਼ਾਈਡਿੰਗ ਅਫਸਰਾਂ (ਪੀ.ਆਰ.ਓ), ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ (ਏ.ਪੀ.ਆਰ.ਓ) ਅਤੇ ਪੋਲਿੰਗ ਅਫਸਰਾਂ (ਪੀ.ਓ) ਲਈ ਈ.ਵੀ.ਐਮ, ਵੀ.ਵੀ. ਪੈਟ ਮਸ਼ੀਨਾਂ ਅਤੇ ਈ.ਸੀ.ਆਈ. ਨੈਟ ਐਪਲੀਕੇਸ਼ਨ ‘ਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।
ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ, ਸਕੱਤਰ, ਭਾਰਤ ਚੋਣ ਕਮਿਸ਼ਨ (ਈ.ਸੀ.ਆਈ) ਅਸ਼ਵਨੀ ਕੁਮਾਰ ਮੋਹਲ, ਈ.ਸੀ.ਆਈ. ਤੋਂ ਆਈ.ਟੀ ਮਾਹਰ ਸੌਰਭ ਰਾਏ, ਈ.ਵੀ.ਐਮ ਨੋਡਲ ਅਫਸਰ ਬਿਹਾਰ ਤੋਂ ਦੀਰਾਜ ਕੁਮਾਰ, ਸੰਯੁਕਤ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ-ਕਮ-ਆਰ.ਓ. ਰੁਪਿੰਦਰ ਪਾਲ ਸਿੰਘ, ਐਸ.ਡੀ.ਐਮ. ਜਸਲੀਨ ਭੁੱਲਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਸਿਖਲਾਈ ਸੈਸ਼ਨਾਂ ਦੀ ਨਿਗਰਾਨੀ ਕੀਤੀ।
ਪੀ.ਆਰ.ਓ. ਲਈ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਸਿਖਲਾਈ ਆਯੋਜਿਤ ਕੀਤੀ ਗਈ ਸੀ। ਪੀ.ਆਰ.ਓ., ਏ.ਪੀ.ਆਰ.ਓ. ਅਤੇ ਪੀ.ਓ. ਲਈ ਈ.ਸੀ.ਆਈ. ਨੈਟ ਐਪਲੀਕੇਸ਼ਨ ਲਈ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਸੈਸ਼ਨ ਦੌਰਾਨ ਵਰਤੀਆਂ ਗਈਆਂ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਸਿਰਫ਼ ਸਿਖਲਾਈ ਦੇ ਉਦੇਸ਼ਾਂ ਲਈ ਹਨ।
ਸਿਖਲਾਈ ਸੈਸ਼ਨਾਂ ਦੌਰਾਨ ਮਾਸਟਰ ਟ੍ਰੇਨਰ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਪੀ.ਆਰ.ਓ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੇ ਕੰਮਕਾਜ ਬਾਰੇ ਸਿੱਖਿਅਤ ਕੀਤਾ ਜਾ ਸਕੇ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਕਰਮਚਾਰੀਆਂ ਦੇ ਬੈਚ ਬਣਾਏ ਗਏ ਹਨ ਅਤੇ ਇਹ ਸਿਖਲਾਈ ਅਭਿਆਸ ਦੋ ਦਿਨਾਂ ਤੱਕ ਜਾਰੀ ਰਹੇਗਾ।