ਲੁਧਿਆਣਾ : ਦਿੱਲੀ ਤੋਂ ਜਲੰਧਰ ਜਾ ਰਹੀ ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਖੰਨਾ ਵਿਖੇ ਰਾਸ਼ਟਰੀ ਰਾਜਮਾਰਗ ‘ਤੇ ਲੋਹੇ ਦੀਆਂ ਰਾਡਾਂ ਨਾਲ ਭਰੇ ਟਰਾਲੇ ਨਾਲ ਟਕਰਾ ਗਈ। ਖੰਨਾ ਬੱਸ ਸਟੈਂਡ ਨੇੜੇ ਵਾਪਰੀ ਇਸ ਘਟਨਾ ਵਿੱਚ ਬੱਸ ਵਿੱਚ ਸਵਾਰ ਸਾਰੇ 35 ਯਾਤਰੀ ਸੁਰੱਖਿਅਤ ਰਹੇ। ਯਾਤਰੀਆਂ ਨੇ ਬੱਸ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਚੋ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ। ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਲਾਂਕਿ, ਟੱਕਰ ਤੋਂ ਬਾਅਦ ਟਰਾਲੇ ਦਾ ਅੱਧਾ ਹਿੱਸਾ ਪੁਲ ਤੋਂ ਹੇਠਾਂ ਲਟਕ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਟਰਾਲੇ ਨੂੰ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਦੀਪਕ ਕੁਮਾਰ ਘੱਟ ਗਤੀ ਨਾਲ ਚਲਾ ਰਿਹਾ ਸੀ। ਪਿੱਛੇ ਤੋਂ ਤੇਜ ਰਫਤਾਰ ਬੱਸ ਨੇ ਟਰਾਲੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਗ੍ਹਾ ਦੀ ਘਾਟ ਕਾਰਨ ਟੱਕਰ ਹੋ ਗਈ।
ਟ੍ਰੈਫਿਕ ਇੰਚਾਰਜ ਰਵਿੰਦਰ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਹਟਾਇਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ।