ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਰ ਸੂਚੀ ਸਬੰਧੀ 24 ਅਪ੍ਰੈਲ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ

0
10

ਚੰਡੀਗੜ੍ਹ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਚੱਲ ਰਹੀ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ, 2025 ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਖਰੜੇ ਮੁਤਾਬਕ, 64-ਲੁਧਿਆਣਾ ਪੱਛਮੀ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,73,071 ਹੈ। ਦਾਅਵੇ ਅਤੇ ਇਤਰਾਜ਼ 24 ਅਪ੍ਰੈਲ, 2025 ਤੱਕ ਦਾਇਰ ਕੀਤੇ ਜਾ ਸਕਦੇ ਹਨ।

ਪੰਜਾਬ ਸਕੂਲ ਬੋਰਡ 10ਵੀਂ-12ਵੀਂ ਦਾ ਨਤੀਜਾ ਜਲਦੀ ਹੀ ਕਰੇਗਾ ਜਾਰੀ ? ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ, 2025 ਨੂੰ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਤਰਕਸੰਗਤਾ ਅਤੇ ਪ੍ਰਵਾਨਗੀ ਤੋਂ ਬਾਅਦ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 192 ਹੈ, ਜੋ ਕਿ ਸਾਰੇ ਸ਼ਹਿਰੀ ਖੇਤਰ ਵਿੱਚ ਹਨ। ਹਾਲਾਂਕਿ, ਇਹ ਯਕੀਨੀ ਬਣਾਉਣ ਲਈ ਵਿਵਸਥਾ ਕੀਤੀ ਗਈ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ ਤਾਂ ਜੋ ਪਹੁੰਚਯੋਗਤਾ ਅਤੇ ਸਹੂਲਤ ਨੂੰ ਵਧਾਇਆ ਜਾ ਸਕੇ।

ਵੋਟਰ ਸੂਚੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਸਬੰਧੀ ਸਿਬਿਨ ਸੀ ਪਹਿਲਾਂ ਹੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਪਹਿਲਾਂ ਹੀ ਆਪਣੇ ਬੀ.ਐਲ.ਏਜ਼. ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ ਅਤੇ ਹੋਰਨਾਂ ਪਾਰਟੀਆਂ ਨੂੰ ਪਾਰਦਰਸ਼ੀ ਚੋਣ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਸ ਦੀ ਪਾਲਣਾ ਕਰਨ ਲਈ ਮੁੱਖ ਚੋਣ ਅਧਿਕਾਰੀ ਵੱਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here