ਵਿਧਾਨ ਸਭਾ ਸਕੱਤਰੇਤ ਵੱਲੋਂ ਖਾਲੀ ਐਲਾਨੀ ਗਈ ਲੁਧਿਆਣਾ ਪੱਛਮੀ ਸੀਟ || Punjab News

0
125
Breaking

ਵਿਧਾਨ ਸਭਾ ਸਕੱਤਰੇਤ ਵੱਲੋਂ ਖਾਲੀ ਐਲਾਨੀ ਗਈ ਲੁਧਿਆਣਾ ਪੱਛਮੀ ਸੀਟ

ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨ ਦਿੱਤਾ ਹੈ। ਇਸ ਸਬੰਧ ਵਿਚ ਸਕੱਤਰੇਤ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ ‘ਤੇ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ।

ਗੋਲੀ ਲੱਗਣ ਨਾਲ ਗੁਰਪ੍ਰੀਤ ਸਿੰਘ ਗੋਗੀ ਦੀ ਹੋਈ ਸੀ ਮੌਤ

ਨਿਯਮਾਂ ਮੁਤਾਬਕ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਸੀਟ ਖਾਲੀ ਐਲਾਨਣ ਤੋਂ ਬਾਅਦ 6 ਮਹੀਨਿਆਂ ਦੇ ਅੰਦਰ-ਅੰਦਰ ਉਸ ਹਲਕੇ ਦੀ ਚੋਣ ਕਰਵਾਉਣੀ ਜਰੂਰੀ ਹੁੰਦੀ ਹੈ, ਜਿਸਦੇ ਚੱਲਦੇ 10 ਜੁਲਾਈ ਤੱਕ ਇਸ ਹਲਕੇ ਵਿਚ ਚੋਣ ਹੋਣਾ ਤੈਅ ਮੰਨਿਆ ਜਾ ਰਿਹਾ ਹੈ।ਦੱਸ ਦਈਏ ਕਿ ਬੀਤੀ 10 ਜਨਵਰੀ ਦੀ ਦੇਰ ਰਾਤ ਨੂੰ ਅਚਨਚੇਤ ਗੋਲੀ ਚੱਲਣ ਕਾਰਨ ਇਸ ਹਲਕੇ ਤੋਂ ਗੁਰਪ੍ਰੀਤ ਸਿੰਘ ਗੋਗੀ ਅਕਾਲ ਚਲਾਣਾ ਕਰ ਗਏ ਸਨ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਉਹ ਆਪਣਾ ਰਿਵਾਲਵਰ ਸਾਫ਼ ਕਰ ਰਹੇ ਸਨ।

ਕੰਗਨਾ ਦੀ ਫਿਲਮ ‘ਐਮਰਜੈਂਸੀ’ ਦਾ ਪੰਜਾਬ ਭਰ ‘ਚ ਵਿਰੋਧ, ਸਿੱਖ ਜਥੇਬੰਦੀਆਂ ਵੱਲੋਂ ਸਿਨੇਮਾਘਰਾਂ ਘਰ ਬਾਹਰ ਰੋਸ ਪ੍ਰਦਰਸ਼ਨ

LEAVE A REPLY

Please enter your comment!
Please enter your name here