20 ਜਨਵਰੀ ਨੂੰ ਲੁਧਿਆਣਾ ਨੂੰ ਮਿਲੇਗਾ ਨਵਾਂ ਮੇਅਰ, 21 ਦਸੰਬਰ ਨੂੰ ਹੋਈਆਂ ਸਨ ਨਿਗਮ ਚੋਣਾਂ
ਲੁਧਿਆਣਾ : 20 ਜਨਵਰੀ ਨੂੰ ਲੁਧਿਆਣਾ ਸ਼ਹਿਰ ਨੂੰ ਨਵਾਂ ਮੇਅਰ ਮਿਲ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਲੁਧਿਆਣਾ ਵਿੱਚ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ ਸ਼ਹਿਰ ਨੂੰ ਮੇਅਰ ਵੀ ਮਿਲੇਗਾ। ਜਨਰਲ ਹਾਊਸ ਦੀ ਮੀਟਿੰਗ ਗੁਰੂ ਨਾਨਕ ਦੇਵ ਭਵਨ ਵਿਖੇ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਇਹ ਵੀ ਪੜੋ: TV ਐਕਟਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਦਰਦਨਾਕ ਮੌ.ਤ, 23 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ
ਦੱਸ ਦਈਏ ਕਿ ਨਿਗਮ ਚੋਣਾਂ 21 ਦਸੰਬਰ ਨੂੰ ਹੋਈਆਂ ਸਨ। ਨਤੀਜੇ ਉਸੇ ਦਿਨ ਐਲਾਨੇ ਗਏ ਸਨ। 95 ਵਾਰਡਾਂ ਵਿੱਚ ਹੋਈਆਂ ਚੋਣਾਂ ਵਿੱਚ ‘ਆਪ’ ਦੇ 41 ਉਮੀਦਵਾਰ ਜੇਤੂ ਰਹੇ ਹਨ, ਜਦੋਂ ਕਿ ਕਾਂਗਰਸ ਦੇ 30, ਭਾਜਪਾ ਦੇ 18, ਅਕਾਲੀ ਦਲ ਦੇ 2 ਅਤੇ ਆਜ਼ਾਦ ਦੇ 3 ਉਮੀਦਵਾਰ ਜੇਤੂ ਰਹੇ। ਮੇਅਰ ਬਣਾਉਣ ਲਈ ਪਾਰਟੀ ਕੋਲ 52 ਦਾ ਅੰਕੜਾ ਹੋਣਾ ਜ਼ਰੂਰੀ ਹੈ। ਸੱਤਾਧਾਰੀ ਪਾਰਟੀ ਨੇ ਕਿਸੇ ਨਾ ਕਿਸੇ ਤਰ੍ਹਾਂ ਬਹੁਮਤ ਦਾ ਅੰਕੜਾ ਹਾਸਿਲ ਕਰ ਲਿਆ ਹੈ। ਇਸ ਦੌਰਾਨ ਕਾਂਗਰਸ ਦੇ 3, ਭਾਜਪਾ ਦਾ ਇੱਕ ਅਤੇ 2 ਆਜ਼ਾਦ ਉਮੀਦਵਾਰ ‘ਆਪ’ ਵਿੱਚ ਸ਼ਾਮਲ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਮੇਅਰ ਲਈ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਮਹਿਕ ਟੀਨਾ , ਨਿੱਧੀ ਗੁਪਤਾ , ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਅੰਮ੍ਰਿਤ ਵਰਸ਼ਾ ਰਾਮਪਾਲ ਦੇ ਨਾਮ ਲਈ ਵਿਚਾਰ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਇਸ ਵਾਰ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਮਿਲੇਗੀ।