ਮੋਹਾਲੀ, 6 ਸਤੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਉਨ੍ਹਾਂ ਨੂੰ ਮੁੜ 14 ਦਿਨਾਂ ਵਾਸਤੇ ਜੇਲ ਭੇਜ ਦਿੱਤਾ ਹੈ । ਦੱਸਣਯੋਗ ਹੈ ਕਿ ਮਜੀਠੀਆ ਦਾ ਰਿਮਾਂਡ ਖਤਮ ਹੋਣ ਤੇ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ (Mohali court) ਵਿਚ ਪੇਸ਼ ਕੀਤਾ ਗਿਆ ਸੀ ।
ਕਿਵੇਂ ਪੇਸ਼ ਕੀਤਾ ਗਿਆ ਮਜੀਠੀਆ ਨੂੰ
ਜੁਡੀਸ਼ੀਅਲ ਰਿਮਾਂਡ ਖਤਮ ਹੋਣ ਤੇ ਬਿਕਰਮ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿਖੇ ਉਨ੍ਹਾਂ ਦੇ ਵਕੀਲ ਐਚ. ਐਸ. ਧਨੋਆ, ਦਮਨਬੀਰ ਸਿੰਘ ਸੋਬਤੀ ਅਤੇ ਸਹਿ ਵਕੀਲ ਇਕਓਮਪਾਲ ਸਿੰਘ ਦੀ ਮੌਜੂਦਗੀ ਵਿਚ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 20 ਸਤੰਬਰ ਤਕ (Judicial custody till September 20) ਵਧਾ ਦਿਤੀ ਹੈ । ਇਸ ਮੌਕੇ ਵਿਸ਼ੇਸ਼ ਜੱਜ ਵਿਜੀਲੈਂਸ ਹਰਦੀਪ ਸਿੰਘ ਦੀ ਅਦਾਲਤ ਵਿਚ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਜੋ ਫ਼ੈਸਲਾ ਹੋਣਾ ਸੀ, ਉਹ ਹੁਣ 9 ਸਤੰਬਰ ਲਈ ਮੁਲਤਵੀ ਕਰ ਦਿਤਾ ਗਿਆ ਹੈ ।
Read More : ਬਿਕਰਮ ਸਿੰਘ ਮਜੀਠੀਆ ਤੋਂ ਸਿੱਟ ਨੇ ਨਾਭਾ ਜੇਲ ਵਿੱਚ ਢਾਈ ਘੰਟੇ ਕੀਤੀ ਪੁੱਛਗਿਛ