ਜਲੰਧਰ ‘ਚ ਹੱਡ ਚੀਰਵੀਂ ਠੰਡ ਕਾਰਨ 35 ਸਾਲਾ ਵਿਅਕਤੀ ਦੀ ਮੌ+ਤ
ਜਲੰਧਰ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ‘ਚ ਕੱਲ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਕਤ ਵਿਅਕਤੀ ਦੀ ਲਾਸ਼ ਥਾਣਾ ਡਵੀਜ਼ਨ ਨੰਬਰ-2 ਦੇ ਖੇਤਰ ‘ਚ ਪੈਂਦੀ ਨਵੀਂ ਅਨਾਜ ਮੰਡੀ ‘ਚੋਂ ਮਿਲੀ ਹੈ। ਜਦੋਂ ਲੋਕਾਂ ਨੇ ਵਿਅਕਤੀ ਦੀ ਲਾਸ਼ ਨੂੰ ਦੇਖਿਆ ਤਾਂ ਮਾਮਲੇ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਨੰਬਰ-2 ਦੀ ਪੁਲਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ।
ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜੀ ਗਈ ਮ੍ਰਿਤਕ ਦੇਹ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਹੈ। ਜਿਸ ਕੋਲੋਂ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋ ਸਕਿਆ ਹੈ। ਨਾ ਹੀ ਸਰੀਰ ‘ਤੇ ਕੋਈ ਸੱਟ ਆਦਿ ਦੇ ਨਿਸ਼ਾਨ ਹਨ। ਮੁੱਢਲੀ ਜਾਂਚ ਮੁਤਾਬਕ ਮੌਤ ਦਾ ਕਾਰਨ ਠੰਢ ਜਾਪ ਰਿਹਾ ਹੈ।ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। ਫਿਲਹਾਲ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਹੇਗੀ।
ਅੱਜ ਖਨੌਰੀ ਬਾਰਡਰ ‘ਤੇ ਹੋਵੇਗਾ ਕਿਸਾਨਾਂ ਦਾ ਵੱਡਾ ਇਕੱਠ; ਕਿਸਾਨ ਆਗੂ ਡੱਲੇਵਾਲ ਦੇਣਗੇ ਜਰੂਰੀ ਸੰਦੇਸ਼