ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪਾਰਟੀ ਨੇਤਾ ਮਣਿਕਮ ਟੈਗੋਰ ਨੇ ਲੋਕ ਸਭਾ ਵਿੱਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ। ਇਸ ਨੋਟਿਸ ‘ਚ ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਚਰਚਾ ਕਰਨ ਸਮੇਤ ਕਈ ਮੰਗਾਂ ਕੀਤੀਆਂ ਗਈਆਂ ਹਨ।
ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੈ। ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਬਿੱਲ ਸਦਨ ਅੱਗੇ ਪੇਸ਼ ਕਰੇਗੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਪਹਿਲੀ ਵਾਰ ਲੋਕ ਸਭਾ ਵਿੱਚ ਖੇਤੀਬਾੜੀ ਕਾਨੂੰਨ ਰੱਦ ਕਰਨ ਵਾਲੇ ਬਿੱਲ 2021 ਨੂੰ ਪੇਸ਼ ਕਰਨਗੇ।