ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।
ਇਸਦੇ ਨਾਲ ਹੀ ਦੱਸ ਦਈਏ ਕਿ ਮਨਪ੍ਰੀਤ ਬਾਦਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਸਿੰਘ ਬਾਦਲ ਕੇਂਦਰੀ ਮੰਤਰੀ ਸ੍ਰੀ Piyush Goyal ਤੇ ਤਰੁਣ ਚੁੱਘ ਜੀ ਦੀ ਮੌਜੂਦਗੀ ਵਿਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਸਣੇ ਲਗਭਗ ਇਕ ਦਰਜਨ ਦੇ ਕਰੀਬ ਕਾਂਗਰਸੀ ਆਗੂ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਤੇ ਹੁਣ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ।