ਮੇਅਰ ਤੇ ਡੀ. ਸੀ. ਵੱਲੋਂ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ

0
3
Sri Kali Devi Temple

ਪਟਿਆਲਾ, 14 ਸਤੰਬਰ 2025 : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ (Municipal Corporation Mayor Kundan Gogia) ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਐਡਵਾਈਜਰੀ ਕਮੇਟੀ ਦੇ ਮੈਂਬਰ ਸੀ. ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 22 ਸਤੰਬਰ ਨੂੰ ਅੱਸੂ ਦੇ ਨਵਰਾਤਰਿਆਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈ ਕੇ ਤਿਆਰੀਆਂ ਸਮੇਤ ਹੋਰ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ।

ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ : ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ (Sri Kali Devi Temple) ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ 22 ਸਤੰਬਰ ਤੋਂ 2 ਅਕਤੂਬਰ ਤੱਕ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ।ਇਸ ਮੌਕੇ ਦੱਸਿਆ ਗਿਆ ਕਿ ਨਵਰਾਤਰ‌ਿਆਂ ਦੌਰਾਨ ਰੋਜ਼ ਸਵੇਰੇ ਸਾਢੇ 8 ਵਜੇ ਹਵਨ ਸ਼ੁਰੂ ਹੋਵੇਗਾ, ਜਿਸ ਲਈ ਆਮ ਸ਼ਰਧਾਲੂ ਬੁਕਿੰਗ ਕਰਵਾ ਸਕਦੇ ਹਨ। ਇਸ ਦੌਰਾਨ ਮੰਦਿਰ ਦੇ ਮਾਹੌਲ ਨੂੰ ਹੋਰ ਅਧਿਆਤਮਿਕ ਬਣਾਉਣ ਲਈ ਮੰਤਰਾਂ ਦਾ ਉਚਾਰਨ ਚੱਲਦਾ ਰਹੇਗਾ ।

ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ ਚੇਅਰ ਸਮੇਤ ਸਮੂਹ ਸ਼ਰਧਾਲੂਆਂ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ

ਮੇਅਰ ਕੁੰਦਨ ਗੋਗੀਆ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਇਸ ਲਈ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ । ਉਨ੍ਹਾਂ ਨਵਰਾਤਰਿਆਂ ਮੌਕੇ ਆਉਣ ਵਾਲੇ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆ ਲਈ ਲੰਗਰ ਤੇ ਭੰਡਾਰੇ, ਪੀਣ ਵਾਲੇ ਪਾਣੀ, ਬਾਥਰੂਮ, ਸਾਫ਼ ਸਫ਼ਾਈ ਆਦਿ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ।

ਸ਼ਾਰਦੀਆ ਨਵਰਾਤਰੀ ਅੱਸੂ ਦੇ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਦੀ ਸ਼ੁਰੂਆਤ 22 ਸਤੰਬਰ ਤੋਂ ਹੋ ਰਹੀ ਹੈ

ਸੀ. ਏ. ਅਜੇ ਅਲੀਪੁਰੀਆ (C. A. Ajay Alipuria) ਨੇ ਦੱਸਿਆ ਕਿ ਸ਼ਾਰਦੀਆ ਨਵਰਾਤਰੀ (Shardiya Navratri) ਅੱਸੂ ਦੇ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਦੀ ਸ਼ੁਰੂਆਤ 22 ਸਤੰਬਰ ਤੋਂ ਹੋ ਰਹੀ ਹੈ ਅਤੇ ਇਸ ਦੌਰਾਨ ਦੁਰਗਾ ਮਾਂ ਦੇ ਨੌ ਰੂਪਾਂ ਦੀ ਵਿਧੀ ਵਿਧਾਨ ਨਾਲ ਅਰਾਧਨਾ ਕੀਤੀ ਜਾਂਦੀ ਹੈ । ਏ. ਡੀ. ਸੀ. ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈ ਕੇ ਜ਼ਿਲ੍ਹਾ ਪੁਲਸ ਵੱਲੋਂ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ ।

Read More : ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ

LEAVE A REPLY

Please enter your comment!
Please enter your name here