ਅੱਜ ਖਨੌਰੀ-ਸ਼ੰਭੂ ਮੋਰਚੇ ਦੇ ਆਗੂਆਂ ਤੇ SKM ਦੀ ਅਹਿਮ ਮੀਟਿੰਗ
ਚੰਡੀਗੜ੍ਹ : ਅੱਜ ਪਟਿਆਲਾ ਦੇ ਪਾਤੜਾਂ ਵਿੱਚ ਖਨੌਰੀ ਅਤੇ ਸ਼ੰਭੂ ਮੋਰਚਾ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਡੱਲੇਵਾਲ ਦੀ ਸਿਹਤ ਬੇਹੱਦ ਨਾਜ਼ੁਕ
ਦੱਸ ਦਈਏ ਕਿ ਇਸ ਤੋਂ ਇਲਾਵਾ SKM ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ਵਿਚ ਉਨ੍ਹਾਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ। ਖਨੌਰੀ ਸਰਹੱਦ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਡੱਲੇਵਾਲ ਨੂੰ ਸ਼ੁੱਕਰਵਾਰ ਰਾਤ ਨੂੰ 3-4 ਵਾਰ ਉਲਟੀਆਂ ਕੀਤੀਆਂ ਆਈਆਂ। ਉਨ੍ਹਾਂ ਦੀ ਸਿਹਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਦਾ ਕਹਿਣਾ ਹੈ ਕਿ ਡੱਲੇਵਾਲ ਦਾ ਭਾਰ 20 ਕਿਲੋ ਘਟ ਗਿਆ ਹੈ। ਜਦੋਂ ਉਨ੍ਹਾਂ ਮਰਨ ਵਰਤ ਸ਼ੁਰੂ ਕੀਤਾ ਸੀ ਤਾਂ ਉਨ੍ਹਾਂ ਦਾ ਭਾਰ 86 ਕਿਲੋ 950 ਗ੍ਰਾਮ ਸੀ। ਹੁਣ ਇਹ ਘਟ ਕੇ 66 ਕਿਲੋ 400 ਗ੍ਰਾਮ ਰਹਿ ਗਿਆ ਹੈ।
31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਜਾਣੋ ਕਦੋਂ ਪੇਸ਼ ਕਰਨਗੇ ਵਿੱਤ ਮੰਤਰੀ ਦੇਸ਼ ਦਾ ਆਮ ਬਜਟ