ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਹੋਈ ਅਹਿਮ ਮੀਟਿੰਗ, ਲਏ ਗਏ ਅਹਿਮ ਫੈਸਲੇ
ਚੰਡੀਗੜ੍ਹ, 4 ਫਰਵਰੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਹੋਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮੈਂਬਰਾਂ ਦੀ ਦੂਜੀ ਮੀਟਿੰਗ 11 ਫਰਵਰੀ ਨੂੰ ਬਹਾਦਰਗੜ੍ਹ ਵਿੱਚ ਹੋਵੇਗੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਕੀਤੀ ਸਾਂਝੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਹਾਦਰਗੜ੍ਹ ਵਿਖੇ ਹੋਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਉਪਰੰਤ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਸੀ। ਇਹ ਮੀਟਿੰਗ ਬਹੁਤ ਹੀ ਸੁਹਿਰਦ ਮਾਹੌਲ ਵਿੱਚ ਹੋਈ, ਜਿਸ ਵਿੱਚ ਸਮੂਹ ਮੈਂਬਰਾਂ ਨੇ ਖੁੱਲ ਕੇ ਆਪਣੇ ਵਿਚਾਰ ਪ੍ਰਗਟ ਕੀਤੇ। ਦੱਸ ਦਈਏ ਕਿ ਕਮੇਟੀ ਮੈਂਬਰਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਚੇਅਰਮੈਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ, ਸਤਵੰਤ ਕੌਰ ਸ਼ਾਮਲ ਹਨ।
ਅਮਰੀਕਾ ਵਿੱਚੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਬਹੁਤ ਗੰਭੀਰ- ਕੈਬਨਿਟ ਮੰਤਰੀ ਧਾਲੀਵਾਲ