ਕੱਲ੍ਹ ਹੋਵੇਗਾ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ, ਮਹਿੰਦੀ ਦੀਆਂ ਰਸਮਾਂ ਹੋਈਆਂ ਪੂਰੀਆਂ || Punjab News || Today News

0
13
Minister Anmol Gagan Maan's wedding will take place tomorrow, Mehndi ceremonies have been completed

ਕੱਲ੍ਹ ਹੋਵੇਗਾ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ, ਮਹਿੰਦੀ ਦੀਆਂ ਰਸਮਾਂ ਹੋਈਆਂ ਪੂਰੀਆਂ

ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।  ਮਹਿੰਦੀ ਦੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਅੱਜ ਸ਼ਾਮ ਨੂੰ ਜਾਗੋ ਦਾ ਪ੍ਰੋਗਰਾਮ ਹੋਵੇਗਾ। ਵਿਆਹ ਦੀਆਂ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ।

ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਦੱਸ ਦਈਏ ਕਿ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣ ਜਾ ਰਹੇ ਹਨ ਜੋ ਕਿ ਪੇਸ਼ੇ ਵਜੋਂ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।

2022 ਵਿੱਚ ਵਿਧਾਨ ਸਭਾ ਹਲਕਾ ਖਰੜ ਤੋਂ ਮਿਲੀ ਸੀ ਟਿਕਟ

ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕਾ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਸਿਆਸਤ ਵਿੱਚ ਪੈਰ ਰੱਖ ਲਿਆ | 2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ ਸੀ ਅਤੇ ਚੋਣਾਂ ਵਿੱਚ ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ |

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਵਿੱਚ ਸੈਰ ਸਪਾਟਾ ਵਿਭਾਗ ਸੰਭਾਲ ਰਹੇ ਹਨ ਗਗਨ ਮਾਨ

ਅਨਮੋਲ ਗਗਨ ਮਾਨ ਨੂੰ 78273 ਵੋਟਾਂ ਮਿਲੀਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ਵਿੱਚ ਮੰਤਰੀ ਬਣਾਇਆ ਗਿਆ। ਉਹ ਪੰਜਾਬ ਸਰਕਾਰ ਵਿੱਚ ਸੈਰ ਸਪਾਟਾ ਵਿਭਾਗ ਸੰਭਾਲ ਰਹੇ ਹਨ। ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਟੂਰਿਸਟ ਸਮਿਟ ਦਾ ਆਯੋਜਨ ਕੀਤਾ ਸੀ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ।

 

 

LEAVE A REPLY

Please enter your comment!
Please enter your name here