ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ 2025 : ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ (Minister Sanjeev Arora) ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼
ਮੀਟਿੰਗ ਦੌਰਾਨ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨ. ਐਚ. ਏ. ਆਈ.) (Project Director (N. H. A. I.)) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨ. ਐਚ. ਏ. ਆਈ.) ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ । ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ ।
ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਦੇ ਯਤਨਾਂ ਵਿੱਚ ਰੁਕਾਵਟ ਪਾਉਣ ਵਾਲੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟਾਲਰੈਂਸ ਪਹੁੰਚ ਅਪਣਾਉਣ `ਤੇ ਜ਼ੋਰ ਦਿੱਤਾ । ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਨਿਗਮ ਨੂੰ ਸੜਕਾਂ ਤੋਂ ਕੂੜਾ-ਕਰਕਟ ਅਤੇ ਲਾਵਾਰਿਸ ਵਾਹਨਾਂ ਨੂੰ ਤੁਰੰਤ ਹਟਾਉਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ।
ਅਰੋੜਾ ਨੇ ਲਿਆ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ
ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (Airports Authority of India) ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਨੇ ਲੁਧਿਆਣਾ-ਬਠਿੰਡਾ ਹਾਈਵੇਅ, ਲੁਧਿਆਣਾ-ਖਰੜ ਹਾਈਵੇਅ `ਤੇ ਮਿਸਿੰਗ ਲਿੰਕ, ਲੁਧਿਆਣਾ-ਰੋਪੜ ਕਨੈਕਟੀਵਿਟੀ ਅਤੇ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਹੂਲਤਾਂ ਦੇ ਵਿਕਾਸ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਵੀ ਮੁਲਾਂਕਣ ਕੀਤਾ ।
ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ
ਇਸ ਤੋਂ ਇਲਾਵਾ ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (Punjab State Power Corporation) ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ, ਜਿਸ ਵਿੱਚ 87 ਸਬ-ਡਿਵੀਜ਼ਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਦੇ ਸਿਵਲ ਲਾਈਨਜ਼ ਸਬ- ਡਿਵੀਜ਼ਨ ਲਈ ਟੈਂਡਰ 9 ਅਕਤੂਬਰ ਨੂੰ ਇੱਕ ਪਾਇਲਟ ਪ੍ਰੋਜੈਕਟ ਵਜੋਂ ਖੁੱਲ੍ਹਣਗੇ । ਇਸ ਪ੍ਰੋਜੈਕਟ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਬਿਜਲੀ ਦੇ ਕੱਟਾਂ ਨੂੰ ਘੱਟਾਉਣਾ ਹੈ । ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਅਹਿਮ ਵਿਭਾਗਾਂ ਅਧੀਨ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਵੀ ਕੀਤੀ ।
ਅਰੋੜਾ ਨੇ ਦਿੱਤੇ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮ. ਪੀ. ਐਲ. ਏ. ਡੀ. ਸਕੀਮ ਅਧੀਨ ਲੰਬਿਤ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼
ਅਰੋੜਾ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮ. ਪੀ. ਐਲ. ਏ. ਡੀ. ਸਕੀਮ ਅਧੀਨ ਲੰਬਿਤ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਮਾਨਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਸਾਰੀਆਂ ਵਿਕਾਸ ਪਹਿਲਕਦਮੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ।
ਸਮੀਖਿਆ ਦੌਰਾਨ ਪ੍ਰਮੁੱਖ ਅਧਿਕਾਰੀਆਂ ਵਿਚ ਕੌਣ ਕੌਣ ਸੀ ਮੌਜੂਦ
ਸਮੀਖਿਆ ਦੌਰਾਨ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸੀ. ਐਸ. ਡਾ. ਰਮਨਦੀਪ ਕੌਰ, ਪੀ. ਡੀ. ਐਨ. ਐਚ. ਏ. ਆਈ. ਪ੍ਰਿਅੰਕਾ ਮੀਨਾ, ਜ਼ੋਨਲ ਕਮਿਸ਼ਨਰ ਐਮਸੀਐਲ ਸ਼ੇਕਨ ਅਤੇ ਡਿਪਟੀ ਈ. ਐਸ. ਏ. ਦਫ਼ਤਰ ਦੇ ਨੁਮਾਇੰਦੇ ਸ਼ਾਮਲ ਸਨ ।
Read More : ਸੰਜੀਵ ਅਰੋੜਾ ਨੂੰ ਮਿਲੇ ਉਦਯੋਗ, ਵਣਜ, ਨਿਵੇਸ਼ ਪ੍ਰਮੋਸ਼ਨ, ਐਨ. ਆਰ. ਆਈ. ਮਾਮਲੇ