ਮੋਹਾਲੀ, 25 ਜੁਲਾਈ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਮੋਹਾਲੀ (Mohali) ਤੋਂ ਵਿਧਾਇਕ ਕੁਲਵੰਤ ਸਿੰਘ ਵਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਬਤੌਰ ਸਕੱਤਰ ਦੇ ਅਹੁਦੇ ਤੋਂ ਅਸਤੀਫਾ (Resignation) ਦੇ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਵਲੋਂ ਅਸਤੀਫਾ ਦੇਣ ਦਾ ਕਾਰਨ ਨਿੱਜੀ ਕਾਰਨ ਦੱਸੇ ਗਏ ਹਨ ।
ਜਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੂੰ ਹਾਲ ਹੀ ਵਿਚ ਸਕੱਤਰ ਦੇ ਅਹੁਦੇ ਲਈ ਚੁਣਿਆ ਗਿਆ ਸੀ ਤੇ ਉਨ੍ਹਾਂ ਦੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕ੍ਰਿਕਟ ਐਸੋਸੀਏਸ਼ਨ (Punjab Cricket Association) ਵਿਚ ਸਕੱਤਰ ਦਾ ਅਹੁਦਾ ਖ਼ਾਲੀ ਹੈ, ਜਿਸ ਲਈ ਜਲਦ ਮੁੜ ਚੋਣ ਹੋ ਸਕਦੀ ਹੈ ।
Read More : ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਂਗਣਵਾੜੀ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ