ਵਿਧਾਇਕ ਸ਼ੈਰੀ ਕਲਸੀ ਵਲੋਂ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

0
6

ਬਟਾਲਾ, 23 ਅਪ੍ਰੈਲ – ਸ੍ਰੀਨਗਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਪ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਬਹੁਤ ਹੀ ਕਾਇਰਤਾ ਪੂਰਨ ਹੈ। ਅੱਤਵਾਦੀਆਂ ਨੇ ਮਾਸੂਮ ਅਤੇ ਬੇਦੋਸ਼ੇ ਲੋਕਾਂ ਦੀ ਜਿਸ ਬੇਰਹਿਮੀ ਨਾਲ ਹੱਤਿਆ ਕੀਤੀ ਹੈ,ਉਸ ਦੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਸਖਤ ਸ਼ਬਦਾਂ ਵਿਚ ਅਲੋਚਨਾ ਕਰਦੀ ਹੈ।

ਦਿੱਲੀ ਏਅਰਪੋਰਟ ਪਹੁੰਚੀ ਲੇਫ਼ਟੀਨੈਂਟ ਵਿਨੈ ਨਰਵਾਲ ਦੀ ਮ੍ਰਿਤਕ ਦੇਹ; ਅੰਤਿਮ ਸਸਕਾਰ ‘ਚ ਸ਼ਾਮਿਲ ਹੋਣਗੇ CM ਸੈਣੀ

ਕਾਰਜਕਾਰੀ ਪ੍ਰਧਾਨ, ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕੇਂਦਰ ਅਤੇ ਜੰਮੂ ਕਸ਼ਮੀਰ ਦੀ ਸਰਕਾਰ ਬੇਦੋਸ਼ੇ ਲੋਕਾਂ ਦੀ ਹੱਤਿਆ ਕਰਨ ਵਾਲੇ ਅੱਤਵਾਦੀਆਂ ਵਿਰੁੱਧ ਸਖਤ ਕਾਰਵਾਈ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਹਮਲੇ ਵਿਚ ਮਾਰੇ ਗਏ ਪੀੜਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਰ ਸਾਲ ਲੱਖਾਂ ਹੀ ਸੈਲਾਨੀ ਸ੍ਰੀਨਗਰ ਘੁੰਮਣ ਜਾਂਦੇ ਹਨ ਕੱਲ ਹੋਈ ਘਟਨਾ ਨੇ ਜਿੱਥੇ ਦੇਸ਼ ਦੇ ਹਰ ਨਾਗਰਿਕ ਨੂੰ ਚਿੰਤਾ ਵਿਚ ਪਾਇਆ ਹੈ। ਉਥੇ ਹੀ ਸ੍ਰੀਨਗਰ ਇਕ ਵਾਰ ਫਿਰ ਲਹੂੂ ਲੁਹਾਣ ਹੋਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਸ ਹਮਲੇ ਦਾ ਮੂੰਹ ਤੋੜਵਾਂ ਜਵਾਬ ਦੇਵੇ ਅਤੇ ਇਸ ਹਮਲੇ ਦੀ ਸਾਜਿਸ਼ ਰਚਣ ਵਾਲੇ ਲੋਕਾਂ ਨੂੰ ਬੇਨਕਾਬ ਕੀਤਾ ਜਾਵੇ।

LEAVE A REPLY

Please enter your comment!
Please enter your name here