ਪਟਿਆਲਾ, 3 ਸਤੰਬਰ 2025 : ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ. ਐਲ. ਏ. (M. L. A.) ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ ਹੋਏ ਹਨ । ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀ ਹੈ ।
ਲੋਕ ਘਬਰਾਉਣ ਨਾ ਸਰਕਾਰ ਵੱਲੋਂ ਹਰ ਸਥਿਤੀ ‘ ਤੇ ਬਾਜ ਅੱਖ
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਨਾਭਾ ਤੋਂ ਐਮ. ਐਲ. ਏ. ਗੁਰਦੇਵ ਸਿੰਘ ਦੇਵ ਮਾਨ, ਅਤੇ ਸ਼ੁਤਰਾਣਾ ਤੋਂ ਐਮ. ਐਲ. ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਮੁੱਖ ਮਹਿਕਮੇ ਦੀ ਟੀਮ ਮੈਦਾਨ ਵਿੱਚ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੇ ਹਾਲਾਤ ਤੋਂ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ ।
ਦਿੱਕਤ ਆਉਣ ‘ ਤੇ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੌਜੂਦ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਐਮ. ਐਲ. ਏ. ਘਨੌਰ ਤੋਂ ਗੁਰਲਾਲ ਘਨੌਰ ਅਤੇ ਰਾਜਪੁਰਾ ਤੋਂ ਐਮ. ਐਲ. ਏ. ਨੀਨਾ ਮਿੱਤਲ ਆਪੋ ਆਪਣੇ ਖੇਤਰ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲੈ ਰਹੇ ਹਨ ਪਰ ਉਹ ਵੀ ਜ਼ਿਲ੍ਹੇ ਦੇ ਵਿਧਾਇਕਾਂ ਦੀ ਟੀਮ ਨਾਲ ਇਕਜੁੱਟ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕਾਰਜਾਂ ਨੂੰ ਨਾਲ ਲੈ ਕੇ ਲੋਕਾਂ ਵਿੱਚ ਵਿਚਰ ਰਹੇ ਹਨ ।
ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ : ਜੌੜਾਮਾਜਰਾ
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਾਥਮਿਕਤਾ ਹੈ । ਅਸੀਂ ਹਰ ਪਾਸੇ ਜ਼ਮੀਨੀ ਹਕੀਕਤ ਨੂੰ ਵੇਖ ਰਹੇ ਹਾਂ । ਜਿਹੜੇ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਹੋ ਸਕਦੇ ਹਨ, ਉਥੇ ਪਹਿਲਾਂ ਹੀ ਐਲਰਟ ਜਾਰੀ ਕਰ ਦਿੱਤਾ ਗਿਆ ਹੈ ਜੇਕਰ ਕਿਸੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬਿਨਾਂ ਝਿਜਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ ।
ਪੰਜਾਬ ਸਰਕਾਰ ਦੀ ਪੂਰੀ ਟੀਮ ਜ਼ਮੀਨੀ ਪੱਧਰ ‘ ਤੇ ਲਗਾਤਾਰ ਕੰਮ ਕਰ ਰਹੀ ਹੈ
ਵਿਧਾਇਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਟੀਮ (The entire team of the Punjab government) ਜ਼ਮੀਨੀ ਪੱਧਰ ‘ ਤੇ ਲਗਾਤਾਰ ਕੰਮ ਕਰ ਰਹੀ ਹੈ । ਸੂਬੇ ਦੇ ਹਰ ਵਿਧਾਇਕ ਨੂੰ ਆਪਣੇ ਹਲਕੇ ਵਿੱਚ ਸਥਿਤੀ ਦੀ ਨਿਗਰਾਨੀ ਅਤੇ ਸੇਵਾ ਦੀ ਜਿੰਮੇਵਾਰੀ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਰੇਕ ਤਿੰਨ ਘੰਟਿਆਂ ਵਿੱਚ ਉੱਚ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਜਿੱਥੇ ਜਿੱਥੇ ਲੋੜ ਹੈ ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਵਿਧਾਇਕ ਨੇ ਆਪਣੇ ਆਪਣੇ ਹਲਕਿਆਂ ਵਿੱਚ ਜ਼ੁੰਮੇਵਾਰੀ ਸਾਂਭੀ ਹੋਈ ਹੈ ।
ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਢੰਗ ਨਾਲ ਨਜਿਠਿਆ ਜਾ ਸਕੇ
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਹੜ੍ਹ ਦੀ ਸੰਭਾਵਨਾ ਨੂੰ ਵੇਖਦਿਆਂ ਰਾਸ਼ਨ, ਦਵਾਈਆਂ, ਕੰਬਲ, ਗੱਦੇ , ਪਸ਼ੂਆਂ ਲਈ ਚਾਰਾ ਅਤੇ ਹੋਰ ਜਰੂਰੀ ਸਮਾਨ ਪਹਿਲਾਂ ਹੀ ਪੂਰੀ ਵਿਵਸਥਾ ਕੀਤੀ ਜਾ ਚੁੱਕੀ ਹੈ । ਉਹਨਾਂ ਕਿਹਾ ਕਿ ਕਿਸ਼ਤੀਆਂ , ਟਿਊਬਾਂ ਅਤੇ ਰੈਸਕਿਊ ਡਰੈਸਾਂ ਦੀ ਵੀ ਉਪਬਲਬਧਤਾ ਯਕੀਨੀ ਬਣਾਈ ਗਈ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਢੰਗ ਨਾਲ ਨਜਿਠਿਆ ਜਾ ਸਕੇ ।
ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ
ਐਮ. ਐਲ. ਏ. ਕੁਲਵੰਤ ਸਿੰਘ ਬਾਜ਼ੀਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪੂਰਾ ਪਾਲਣ ਕਰਨ । ਉਹਨਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਮੁਸ਼ਕਲ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਤੁਰੰਤ ਨਜ਼ਦੀਕੀ ਅਧਿਕਾਰੀਆਂ ਜਾਂ ਐਮਰਜੈਂਸੀ ਨੰਬਰਾਂ ਤੇ ਸੰਪਰਕ ਕੀਤਾ ਜਾਵੇ । ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਹਾਲਤ ਵਿੱਚ ਸੇਵਾ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ । ਸਰਕਾਰ ਅਤੇ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ ।
Read More : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ