ਪੰਜਾਬ ਦੇ ਫਰੀਦਕੋਟ ਦੀ ਸੈਂਟਰਲ ਮਾਡਰਨ ਜੇਲ ‘ਚ ਬੰਦ ਕੈਦੀਆਂ ਤੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਛੇ ਮੋਬਾਈਲ ਫ਼ੋਨ ਬਰਾਮਦ ਕੀਤੇ। ਇਸ ਸਬੰਧੀ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਫਰੀਦਕੋਟ ਥਾਣੇ ‘ਚ ਇਨ੍ਹਾਂ ਕੈਦੀਆਂ/ਹਵਾਲਾਤੀਆਂ ਖਿਲਾਫ ਜੇਲ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਚ ਇਕ ਹੋਰ ਛੁੱਟੀ ਦਾ ਐਲਾਨ; ਸੋਮਵਾਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ- ਨਿਗਮ ਸਣੇ ਇਹ ਅਦਾਰੇ
ਪੁਲੀਸ ਨੂੰ ਭੇਜੀ ਸ਼ਿਕਾਇਤ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜਦੋਂ ਜੇਲ੍ਹ ਸਟਾਫ਼ ਨੇ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਤਾਂ ਇੱਥੇ ਬੰਦ 6 ਕੈਦੀਆਂ- ਸਾਜਨ ਸਿੰਘ, ਮਨੀਸ਼ ਕੁਮਾਰ, ਲਵਪ੍ਰੀਤ ਸਿੰਘ, ਮਨੀ ਸਿੰਘ ਉਰਫ਼ ਮੱਛਰ ਸਿੰਘ, ਰਵਿੰਦਰ ਸਿੰਘ ਫ਼ਿਰੋਜ਼ਪੁਰ ਅਤੇ ਸੁਖਚੈਨ ਸਿੰਘ ਕੋਲੋਂ ਇੱਕ-ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਇਸ ਦੇ ਆਧਾਰ ‘ਤੇ ਪੁਲਸ ਨੇ ਉਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਮਾਮਲੇ ‘ਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਨਾਮਜ਼ਦ ਕੈਦੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਕਿ ਇਹ ਮੋਬਾਈਲ ਉਨ੍ਹਾਂ ਤੱਕ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ। ਜੇਕਰ ਕਿਸੇ ਜੇਲ੍ਹ ਮੁਲਾਜ਼ਮ ਜਾਂ ਅਧਿਕਾਰੀ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ