ਕੋਟਕਪੂਰਾ 7 ਮਈ : ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਸੁਚੇਤ ਕਰਨ ਦੇ ਉਦੇਸ਼ ਵਜੋਂ ਅੱਜ ਕੋਟਕਪੂਰਾ ਵਿਖੇ ਜਿਲ੍ਹਾ ਪੱਧਰੀ ਮੋਕ ਡਰਿੱਲ ਦਾ ਸਫਲ ਆਯੋਜਨ ਹੋਇਆ।
ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 56 PCS / IAS ਅਧਿਕਾਰੀਆਂ ਦੇ ਤਬਾਦਲੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਏ ਆਦੇਸ਼ਾਂ ਅਨੁਸਾਰ ਜਿਲ੍ਹਾ ਵਾਸੀਆਂ ਨੂੰ ਅਣਸੁਖਾਵੀਂ ਘਟਨਾ ਜਾਂ ਸੰਕਟ ਵਿੱਚ ਬਚਾਅ ਸਬੰਧੀ ਸਿਖਲਾਈ ਦੇਣ ਲਈ ਅੱਜ ਕੋਟਕਪੂਰਾ ਵਿਖੇ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਦਾ ਆਯੋਜਨ ਕਰਕੇ ਨਾਗਰਿਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।
ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੋਟਕਪੂਰਾ ਵਿਖੇ ਸੰਕਟਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈਂਸ, ਮੈਡੀਕਲ ਟੀਮਾਂ, ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੋਕ ਡਰਿੱਲ ਕਰਵਾ ਕੇ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਕਟ ਆਉਂਦਾ ਹੈ ਤਾਂ ਲਈ ਕਿਸੇ ਕਿਸਮ ਦੀ ਘਬਰਾਉਣ ਦੀ ਜਰੂਰਤ ਨਹੀਂ।
ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ।









