ਮੋਗਾ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਤਿੰਨੋਂ ਨੌਜਵਾਨ ਬਚ ਨਾ ਸਕੇ। ਮੌਕੇ ‘ਤੇ ਪਹੁੰਚੀ ਪੁਲਸ ਨੇ ਵਾਹਨ ਨੂੰ ਕਬਜ਼ੇ ‘ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ।
ਸਿੱਖਿਆ ਕ੍ਰਾਂਤੀ: ਜ਼ਿਲ੍ਹਾ ਬਰਨਾਲਾ ਦੇ 6 ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਅੱਜ
ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਬੋਡੇ ਕੋਲ ਰਾਤ ਕਰੀਬ 2.30 ਵਜੇ ਵਾਪਰਿਆ। ਇੱਕ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਕਾਰ ‘ਚ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਨੂੰ ਸਿੱਧਾ ਕੀਤਾ ਗਿਆ।
ਜਿਸ ਤੋਂ ਬਾਅਦ ਤਿੰਨਾਂ ਨੌਜਵਾਨਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ। ਮ੍ਰਿਤਕ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਪਰਵਿੰਦਰ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਦਾ ਵਿਆਹ 13 ਅਪ੍ਰੈਲ ਨੂੰ ਹੋਣਾ ਸੀ। ਦੋਵੇਂ ਪਿੰਡ ਰਣੀਆਂ ਦੇ ਰਹਿਣ ਵਾਲੇ ਸਨ। ਤੀਜੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਾਰਿਆਂ ਦੀ ਉਮਰ 30 ਤੋਂ 35 ਸਾਲ ਦਰਮਿਆਨ ਸੀ।