ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ || Punjab News

0
11

ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ

ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ ਹੋਣ ਜਾ ਰਿਹਾ ਹੈ। ਮੋਗਾ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨ ਪੁੱਜਣਗੇ। ਇਸ ਮਹਾਂਪੰਚਾਇਤ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।

ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ

ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ। ਦੱਸ ਦਈਏ ਕਿ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਅਜਿਹੇ ‘ਚ ਉਹ ਹੁਣ ਕਿਸੇ ਨਾਲ ਵੀ ਮੁਲਾਕਾਤ ਨਹੀਂ ਕਰਨਗੇ।

ਪੰਜਾਬ ’ਚ ਬਦਲੇਗਾ ਮੌਸਮ, ਅਗਲੇ ਦੋ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ

LEAVE A REPLY

Please enter your comment!
Please enter your name here