ਚੰਡੀਗੜ੍ਹ, 30 ਅਕਤੂਬਰ 2025 : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ (Arrival of paddy in the markets) 100 ਲੱਖ ਮੀਟਰਿਕ ਟਨ (ਐਲ. ਐਮ. ਟੀ.) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲ. ਐਮ. ਟੀ. ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ ।
ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ
ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ । ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ ।
ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ
ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ (21000 crores in farmers’ accounts) ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ । ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਪੂਰਾ ਮੁੱਲ ਮਿਲ ਸਕੇ ।
Read More : ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਦੇਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ









