ਪੰਜਾਬ ਸਰਕਾਰ ਵੱਲੋਂ 3 ਅਕਤੂਬਰ ਯਾਨੀ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੋਰਿੰਡਾ ਦੀ ਅਨਾਜ ਮੰਡੀ ਪਹੁੰਚੇ। ਜਿੱਥੇ ਉਨ੍ਹਾਂ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ। ਅਨਾਜ ਮੰਡੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਫਸਲਾਂ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਾਲੋ -ਨਾਲ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨ ਨੂੰ ਮੰਡੀਆਂ ਵਿੱਚ ਚਿੰਤਾ ਨਹੀਂ ਕਰਨੀ ਪਵੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਝੋਨੇ ਦੀ ਖਰੀਦ ਵਿੱਚ ਦੇਰੀ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਇਆ ਸੀ। ਜਿਸ ਤੋਂ ਬਾਅਦ ਕੇਂਦਰ ਨੇ ਆਪਣਾ ਫੈਸਲਾ ਬਦਲਦਿਆਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ।