ਸੰਗਰੂਰ, 10 ਸਤੰਬਰ 2025 : ਸਿਹਤ ਵਿਭਾਗ ਸੰਗਰੂਰ (Health Department Sangrur) ਵੱਲੋਂ ਹੜ੍ਹਾਂ ਅਤੇ ਬਰਸਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ ।
ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਸੰਜੇ ਕਾਮਰਾ (Civil Surgeon Sangrur Dr. Sanjay Kamra) ਨੇ ਦੱਸਿਆ ਕਿ ਹੜ੍ਹਾਂ ਅਤੇ ਬਰਸਾਤਾਂ ਦਾ ਮੌਸਮ ਹੋਣ ਕਾਰਨ ਡੇਂਗੂ ਅਤੇ ਚਿਕਨਗੁਨੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ । ਡੇਂਗੂ ਅਤੇ ਚਿਕਨਗੁਨੀਆਂ ਇਲਾਜ ਯੋਗ ਹਨ। ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ।
ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ
ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਦਾ ਵਗਣਾ ਆਦਿ ਡੇਂਗੂ ਦੇ ਲੱਛਣ ਹੋ ਸਕਦੇ ਹਨ । ਤੇਜ਼ ਬੁਖ਼ਾਰ, ਸਿਰ ਦਰਦ, ਜੋੜਾਂ ਵਿੱਚ, ਦਰਦ ਅਤੇ ਸੋਜ਼, ਚਮੜੀ ਤੇ ਦਾਣੇ ਅਤੇ ਖਾਰਿਸ਼ ਆਦਿ ਚਿਕਨਗੁਨੀਆਂ ਦੇ ਲੱਛਣ ਹੋ ਸਕਦੇ ਹਨ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ ।
ਸਾਧਾਰਨ ਸਾਵਧਾਨੀਆਂ ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ
ਉਹਨਾਂ ਕਿਹਾ ਕਿ ਸਾਧਾਰਨ ਸਾਵਧਾਨੀਆਂ (General precautions) ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ । ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਸਫ਼ਾਈ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ । ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ ।
ਬੁਖ਼ਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ
ਬੁਖ਼ਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ, ਬੁਖ਼ਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਈ ਜਾ ਸਕਦੀ ਹੈ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਨਾ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਹੀਂ ਰੱਖਿਆ ਜਾਣਾ ਚਾਹੀਂਦਾ। ਪਾਣੀ ਜਾਂ ਤਰਲ ਚੀਜਾਂ ਜ਼ਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ ।
ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ
ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਗੁਗਲ ਪਲੇ ਸਟੋਰ ਤੇ ਮੁਫ਼ਤ “ਡੇਂਗੂ ਫਰੀ ਪੰਜਾਬ” (“Dengue Free Punjab”) ਐਪ ਡਾਊਨਲੋਡ ਕੀਤਾ ਜਾ ਸਕਦਾ ਹੈ । ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲ ਵਿੱਚ ਕਰਵਾਉਣਾ ਚਾਹੀਂਦਾ ਹੈ । ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ।
Read More : ਡੀ. ਸੀ. ਵੱਲੋਂ ਡੇਂਗੂ ਰੋਕਥਾਮ ਤੇ ਡਾੱਗ ਵੈਕਸੀਨੇਸ਼ਨ ‘ਤੇ ਜ਼ੋਰ