ਮੋਹਾਲੀ ‘ਚ ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
ਮੋਹਾਲੀ: ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਨੂੰ ਇੱਕ 3 ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਇਮਾਰਤ ਵਿੱਚ ਇੱਕ ਜਿੰਮ ਚੱਲ ਰਿਹਾ ਸੀ। ਇਸ ਦੇ ਨਾਲ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ। ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਢਹਿ ਗਈ। ਹਾਦਸੇ ਚ ਕਈ ਲੋਕਾਂ ਦੇ ਮਰਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਨਗਰ ਕੌਂਸਲ ਹੰਡਿਆਇਆ ਦੇ 12 ਵਾਰਡਾਂ ‘ਚੋ 9 ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ