ਮੁੰਬਈ : ਅਦਾਕਾਰ ਸੋਨੂੰ ਸੂਦ ਦੇ ਮੁੰਬਈ ਵਾਲੇ ਦਫ਼ਤਰ ‘ਚ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਛਾਪਾ ਮਾਰਿਆ। ਆਮਦਨ ਕਰ ਵਿਭਾਗ ਮੁੰਬਈ ਵਿੱਚ ਅਦਾਕਾਰ ਸੋਨੂੰ ਸੂਦ ਦੇ 6 ਕੈਂਪਸ ਵਿੱਚ ਇੱਕ ਸਰਵੇਖਣ ਅਭਿਆਨ ਚਲਾ ਰਿਹਾ ਹੈ। ਕੁੱਝ ਦਿਨ ਪਹਿਲਾਂ ਹੀ ਸੋਨੂ ਸੂਦ ਨੂੰ ਦਿੱਲੀ ਸਰਕਾਰ ਨੇ ਸਕੂਲੀ ਬੱਚਿਆਂ ਲਈ ਸ਼ੁਰੂ ਕੀਤੇ ਗਏ ਸਲਾਹਕਾਰ ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਦੱਸ ਦਈਏ ਕਿ ਕੋਵਿਡ ਮਹਾਂਮਾਰੀ ਦੇ ਦੌਰਾਨ ਲੋਕਾਂ ਦੀ ਬਹੁਤ ਮਦਦ ਕਰਕੇ ਸੋਨੂ ਸੂਦ ਮੀਡੀਆ ਅਤੇ ਆਮ ਲੋਕਾਂ ਦੀ ਬਹੁਤ ਪ੍ਰਸ਼ੰਸਾ ਹਾਸਲ ਕਰ ਚੁੱਕੇ ਹਨ ।