ਨਾਭਾ ਜੇਲ੍ਹ ਬਰੇਕ ਕਾਂਡ ਦਾ ਮਾਸਟਰਮਾਈਂਡ ਪਹੁੰਚਿਆ ਦਿੱਲੀ || Today News

0
68

ਨਾਭਾ ਜੇਲ੍ਹ ਬਰੇਕ ਕਾਂਡ ਦਾ ਮਾਸਟਰਮਾਈਂਡ ਪਹੁੰਚਿਆ ਦਿੱਲੀ

2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਤੋਂ ਅੱਜ ਭਾਰਤ ਲਿਆਂਦਾ ਜਾ ਰਿਹਾ ਹੈ।  ਨਾਭਾ ਜੇਲ੍ਹ ਬਰੇਕ ਕਾਂਡ ਦਾ ਮਾਸਟਰਮਾਈਂਡ ਦਿੱਲੀ ਪਹੁੰਚ ਗਿਆ ਹੈ।

ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ ! ਜਾਣੋ ਸੁਪਰੀਮ ਕੋਰਟ ਨੇ ਕੀ ਦਿੱਤੇ ਆਦੇਸ਼ || News Update

ਜ਼ਿਕਰਯੋਗ ਹੈ ਕਿ ਗੈਂਗਸਟਰ ਰੋਮੀ ਨੂੰ ਹਾਂਗਕਾਂਗ ਵਿਚ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਹਵਾਲਗੀ ਮਗਰੋਂ ਪੰਜਾਬ ਪੁਲਿਸ ਹਾਂਗਕਾਂਗ ਤੋਂ ਭਾਰਤ ਲਿਆ ਰਹੀ ਹੈ। ਭਾਰਤ ਨੇ ਪਹਿਲਾਂ ਹੀ ਰੋਮੀ ਲਈ ‘ਰੈਡ ਕਾਰਨਰ’ ਨੋਟਿਸ ਜਾਰੀ ਕੀਤਾ ਹੋਇਆ ਸੀ। ਦੱਸ ਦੇਈਏ ਕਿ ਪੰਜਾਬ ਦੇ ਵੱਖ-ਜ਼ਿਲ੍ਹਿਆਂ ਵਿੱਚ ਗੈਂਗਸਟਰ ਰੋਮੀ ਦੇ ਖ਼ਿਲਾਫ਼ ਕਤਲ, ਅਗਵਾ ਤੇ ਜਬਰੀ ਵਸੂਲੀ ਦੇ ਕਈ ਕੇਸ ਕੇਸ ਦਰਜ ਹਨ।ਗੈਂਗਸਟਰ ਰੋਮੀ ’ਤੇ ਦੋਸ਼ ਹੈ ਕਿ ਉਸ ਨੇ ਨਾਭਾ ਜੇਲ੍ਹ ’ਚੋਂ ਭੱਜਣ ਵਾਲਿਆਂ ਨੂੰ ਪੈਸਾ ਮੁਹੱਈਆ ਕਰਵਾਇਆ ਸੀ।

ਪੰਜਾਬ ਦੇ DGP ਵੱਲੋਂ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਹੋ ਗਏ ਸਨ ਫਰਾਰ

ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਦਾ ਕਰੀਬੀ ਹੈ। 27 ਨਵੰਬਰ, 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ‘ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ੍ਹ ਬ੍ਰੇਕ ‘ਚ ਫਰਾਰ ਹੋਏ ਗਰਮਖਿਆਲੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਿਸ ਨੇ ਕੁਝ ਘੰਟਿਆਂ ਬਾਅਦ ਗ੍ਰਿਫਤਾਰ ਕਰ ਲਿਆ ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਹੋ ਗਿਆ ਸੀ। ਜਦਕਿ ਇਸ ਮਾਮਲੇ ‘ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਨੂੰ ਪੁਲਿਸ ਨੇ ਐਨਕਾਊਂਟਰ ‘ਚ ਮਾਰ ਦਿੱਤਾ ਹੈ।

LEAVE A REPLY

Please enter your comment!
Please enter your name here