ਨਾਭਾ, 22 ਅਕਤੂਬਰ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ (350th birth anniversary of Sri Guru Tegh Bahadur Sahib Ji) ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Keshgarh Sahib) ਅਨੰਦਪੁਰ ਸਾਹਿਬ ਤੱਕ ਕੱਢੇ ਜਾਣ ਵਾਲੇ ਨਗਰ ਕੀਰਤਨ ਦਾ ਅੱਜ ਰਿਆਸਤੀ ਸ਼ਹਿਰ ਨਾਭਾ ਵਿਖੇ ਪਹੁੰਚਣ ਤੇ ਹਲਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ, ਇਹ ਨਗਰ ਕੀਰਤਨ ਥੂਹੀ ਸੜਕ ਰਾਹੀਂ ਨਾਭਾ ਪਹੁੰਚੇਗਾ ।
ਇਸ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ (Satwinder Singh Tohra) ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿੱਚ ਜਿੱਥੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਹੱਥ ਲਿਖਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਸਾਹਿਬ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ ਉੱਥੇ ਨਾਲ ਹੀ ਛੇਵੇਂ ਪਾਤਿਸ਼ਾਹ ਗੁਰੂ ਹਰਗੋਬਿੰਦ ਸਾਹਿਬ, ਨੌਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Blessed be Sri Guru Gobind Singh Ji) ਮਹਾਰਾਜ ਦੇ ਸਸਤਰਾਂ ਦੇ ਵੀ ਦਰਸ਼ਨ ਕਰਵਾਏ ਜਾ ਰਹੇ ਹਨ । ਨਾਭਾ ਹਲਕੇ ਦੀਆਂ ਸੰਗਤਾਂ ਨੂੰ ਅਪੀਲ ਕਰਦੇ ਹੋਏ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਨਾਭਾ ਸ਼ਹਿਰ ਦੇ ਨਾਲ ਨਾਲ ਨਾਭਾ ਮਲੇਰਕੋਟਲਾ ਸੜਕ ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਦੁਲੱਦੀ ਵਿਖੇ ਪਹੁੰਚ ਕੇ ਇਸ ਮਹਾਨ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ।
Read More : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਜਲੰਧਰ ‘ਚ ਵਿਸ਼ਾਲ ਨਗਰ ਕੀਰਤਨ