ਕੋਰੋਨਾ ਮਹਾਂਮਾਰੀ ਦੇ ਇਸ ਸਮੇਂ ‘ਚ ਡਾਕਟਰਾਂ ਦੁਆਰਾ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਜਾਨ ਬਚਾਈ ਜਾ ਰਹੀ ਹੈ। ਉਹ ਦਿਨ-ਰਾਤ ਲੋਕਾਂ ਦੀ ਸੇਵਾ ‘ਚ ਲੱਗੇ ਹੋਏ ਹਨ। ਲੋਕਾਂ ਦੀ ਜਾਨ ਬਚਾਉਣ ਵਾਲੇ ਡਾਕਟਰਾਂ ਨੂੰ ਯਾਦ ਕਰਦੇ ਹੋਏ ਅੱਜ ਪੂਰੀ ਦੁਨੀਆਂ ’ਚ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ। ਰਾਸ਼ਟਰੀ ਡਾਕਟਰ ਦਿਵਸ ਦੇ ਇਸ ਖ਼ਾਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਡਾਕਟਰਾਂ ਨੂੰ ਵਧਾਈ ਦਿੱਤੀ ਹੈ। ਇਸ ਖ਼ਾਸ ਮੌਕੇ ’ਤੇ ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਪੇਜ਼ ਅਤੇ ਟਵੀਟਰ ’ਤੇ ਇਕ ਪੋਸਟ ਸ਼ੇਅਰ ਕੀਤੀ ਹੋਈ ਹੈ।

ਇਸ ਪੋਸਟ ’ਚ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ‘ ਮੈਂ ਸਾਰੇ ਡਾਕਟਰਾਂ ਦੀ ਸਖ਼ਤ ਮਿਹਨਤ, ਸਮਰਪਨ ਤੇ ਸੇਵਾ ਭਾਵਨਾ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਵਿਸ਼ੇਸ਼ ਤੌਰ ’ਤੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜਿਸ ਤਰ੍ਹਾਂ ਡਾਕਟਰਾਂ ਨੇ ਦਿਨ ਰਾਤ ਇਕ ਕਰਕੇ ਮਰੀਜ਼ਾਂ ਦੀ ਸੇਵਾ ਕੀਤੀ ਹੈ, ਉਸ ਲਈ ਉਹ ਉਨ੍ਹਾਂ ਨੂੰ ਦਿਲ ਤੋਂ ਸਲਾਮ ਕਰਦੇ ਹਨ। ਕੈਪਟਨ ਦਾ ਕਹਿਣਾ ਸੀ ਕਿ ਇਸ ਮੁਸ਼ਕਿਲ ਸਮੇਂ ਵਿਚ ਜਿਸ ਤਰ੍ਹਾਂ ਤੁਸੀਂ ਸਾਡਾ ਸਾਰਿਆਂ ਦਾ ਸਹਾਰਾ ਬਣੇ, ਉਸ ਲਈ ਅਸੀਂ ਤੁਹਾਡੇ ਕਰਜ਼ਦਾਰ ਹਾਂ।

LEAVE A REPLY

Please enter your comment!
Please enter your name here