ਮੋਹਾਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਅੱਜ ਵੱਡਾ ਰੋਸ਼ ਮਾਰਚ ਕੱਢਣ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਇਹ ਮਾਰਚ ਲਖੀਮਪੁਰ ਕੂਚ ਕਰੇਗਾ, ਜਿਸ ਦੇ ਲਈ ਸਾਰੇ ਮੋਹਾਲੀ ਇਕੱਠੇ ਹੋਏ ਹਨ। ਉਥੇ ਹੀ ਮੋਹਾਲੀ ਪੁੱਜਣ ‘ਤੇ ਸਿੱਧੂ ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਤਾਂ ਕੱਲ ਤੋਂ ਮੈਂ ਭੁੱਖ ਹੜਤਾਲ ਸ਼ੁਰੂ ਕਰਾਂਗਾਂ।
ਸਿੱਧੂ ਨੇ ਕਿਹਾ ਕਿ ਮੈਂ ਸੁਣਿਆ ਸੀ ਲੋਕਾਂ ਦੀ ਪਿੱਠ ‘ਤੇ ਚਾਕੂ ਮਾਰਿਆ ਜਾਂਦਾ ਹੈ, ਪਰ ਪਹਿਲੀ ਵਾਰ ਪਿੱਠ ‘ਤੇ ਗੱਡੀਆਂ ਚੜ੍ਹਾਉਂਦੇ ਦੇਖਿਆ ਹੈ। ਉਨ੍ਹਾਂ ਨੇ ਕਿਹਾ ਕਿ ਐਫਆਈਆਰ ਵਿੱਚ ਮੰਤਰੀ ਦੇ ਬੇਟੇ ਦਾ ਨਾਮ ਹੈ ਤਾਂ ਫਿਰ ਉਸ ਨੇ ਹੁਣ ਤੱਕ ਜਾਂਚ ਸ਼ਾਮਲ ਕਿਉਂ ਨਹੀਂ ਹੋਇਆ? ਹੁਣ ਤੱਕ ਕਿਉਂ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ? ਸਿੱਧੂ ਨੇ ਪੁੱਛਿਆ ਕਿ ਕੀ ਕੇਂਦਰੀ ਮੰਤਰੀ ਅਤੇ ਉਨ੍ਹਾਂ ਦਾ ਪੁੱਤਰ ਕਾਨੂੰਨ ਅਤੇ ਸੰਵਿਧਾਨ ਤੋਂ ਵੱਡੇ ਹੋ ਗਏ ਹਨ? ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸਾਨ ਲਈ ਹੈ। ਉਸ ਦੀ ਗ੍ਰਿਫਤਾਰੀ ਤੱਕ ਸੰਘਰਸ਼ ਜਾਰੀ ਰਹੇਗਾ। ਪਾਰਟੀ ਤੋਂ ਉੱਪਰ ਉੱਠ ਕੇ, ਮੈਂ ਕਿਸਾਨਾਂ ਦੇ ਨਾਲ ਹਾਂ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੀਰੀ ‘ਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜਮੰਤਰੀਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ।