ਇੱਕ ਬਾਲ ਕਲਾਕਾਰ ਦੇ ਤੌਰ ‘ਤੇ ਅਤੇ ਫਿਰ 90 ਦੇ ਦਹਾਕੇ ‘ਚ ਇੱਕ ਹੀਰੋ ਦੇ ਤੌਰ ‘ਤੇ ਬਾਲੀਵੁੱਡ ‘ਚ ਡੈਬਿਊ ਕਰਨ ਵਾਲੇ ਅਦਾਕਾਰ ਅਰਮਾਨ ਕੋਹਲੀ ਨੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਡ੍ਰਗਸ ਨਾਲ ਜੁੜੇ ਇੱਕ ਮਾਮਲੇ ‘ਚ ਹਿਰਾਸਤ ਚ ਲੈ ਲਿਆ ਹੈ।

ਐਨਸੀਬੀ ਨੇ ਅਰਮਾਨ ਕੋਹਲੀ ਦੇ ਜੁਹੂ ਸਥਿਤ ਬੰਗਲੇ ‘ਚ ਛਾਪੇਮਾਰੀ ਕੀਤੀ ਤੇ ਕਈ ਘੰਟਿਆਂ ਦੀ ਪੁੱਛਗਿਛ ਮਗਰੋਂ ਉਨ੍ਹਾਂ ਨੂੰ ਆਪਣੀ ਜੀਪ ‘ਚ ਬਿਠਾ ਕੇ ਲੈ ਗਈ। ਦੱਸਿਆ ਜਾ ਰਿਹਾ ਹੈ ਕਿ ਅਰਮਾਨ ਦੇ ਘਰ ਹੋਈ ਛਾਪੇਮਾਰੀ ਦੌਰਾਨ ਐਨਸੀਬੀ ਨੂੰ ਕੁੱਝ ਮਾਤਰਾ ‘ਚ ਡ੍ਰਗਸ ਮਿਿਲਆ ਹੈ।

ਫਿਲਹਾਲ ਡ੍ਰਗਸ ਦੀ ਮਾਤਰਾ ਕਿੰਨੀ ਹੈ ਤੇ ਅਰਮਾਨ ਕੋਹਲੀ ਦਾ ਡ੍ਰਗਸ ਮਾਮਲੇ ‘ਚ ਕੀ ਕਨੈਕਸ਼ਨ ਹੈ, ਇਸ ਨੂੰ ਲੈਕੇ ਹੁਣ ਤਕ ਐਨਸੀਬੀ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।

ਐਨਸੀਬੀ 11 ਮੈਂਬਰੀ ਟੀਮ ਅਰਮਾਨ ਕੋਹਲੀ ਦੇ ਬੰਗਲੇ ‘ਚ ਛਾਪੇਮਾਰੀ ਦੌਰਾਨ ਮੌਜੂਦ ਸੀ। ਬਾਅਦ ‘ਚ ਸ਼ਾਮ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਜੋਨਲ ਡਾਇਰੈਕਟਰ ਸਮੀਰ ਵਾਨਖੇੜੇ ਵੀ ਸ਼ਾਮ ਨੂੰ ਅਰਮਾਨ ਕੋਹਲੀ ਤੋਂ ਪੁੱਛਗਿਛ ਕਰਨ ਪਹੁੰਚੇ ਸਨ।

ਅਰਮਾਨ ਕੋਹਲੀ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਹੈ। 2018 ‘ਚ ਉਨ੍ਹਾਂ ‘ਤੇ ਆਪਣੀ ਲਿਵ ਇਨ ਪਾਰਟਨਰ ਰਹੀ ਨੀਰੂ ਰੰਧਾਵਾ ਦੇ ਨਾਲ ਗਾਲੀ ਗਲੋਚ ਤੇ ਮਾਰਕੁੱਟ ਦਾ ਦੋਸ਼ ਵੀ ਲੱਗਾ ਸੀ। ਖੁਦ ਨੀਰੂ ਰੰਧਾਵਾ ਨੇ ਏਬੀਪੀ ਨਿਊਜ਼ ਨੂੰ ਉਸ ਸਮੇਂ ਦਿੱਤੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਕਿਸ ਤਰ੍ਹਾਂ ਗੋਆ ‘ਚ ਇਕ ਪ੍ਰਾਪਰਟੀ ਦੀ ਦੇਖਭਾਲ ਦੇ ਸਿਲਸਿਲੇ ਨਾਲ ਜੁੜੀ ਧਨਰਾਸ਼ੀ ਨੂੰ ਲੈ ਕੇ ਅਰਮਾਨ ਕੋਹਲੀ ਨੇ ਉਸ ਨਾਲ ਮਾਰਕੁੱਟ ਤੇ ਗਾਲੀ ਗਲੋਚ ਕੀਤਾ ਸੀ।

LEAVE A REPLY

Please enter your comment!
Please enter your name here