ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਦੇਸ਼ ‘ਚ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਮੁੱਖ ਨੇਤਾ ਸ਼ਰਦ ਪਵਾਰ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਭਗਵੰਤ ਮਾਨ ਦਾ ਵੱਡਾ ਧਮਾਕਾ, ਚੋਣ ਨਾਅਰੇ ਦਾ ਕਰਤਾ ਐਲਾਨ
ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ‘ਮੈਂ ਕੋਰੋਨਾ ਵਾਇਰਸ ਪਾਜ਼ੀਟਿਵ ਹਾਂ। ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਜਿਵੇਂ ਡਾਕਟਰ ਨੇ ਦੱਸਿਆ ਹੈ ਮੈਂ ਉਹੀ ਇਲਾਜ ਲੈ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਲੋਕ ਪਿਛਲੇ ਕੁਝ ਦਿਨਾਂ ‘ਚ ਮੇਰੇ ਸੰਪਰਕ ਆਏ ਹਨ, ਉਹ ਆਪਣੀ ਜਾਂਚ ਕਰਵਾਉਣ ਤੇ ਸਾਰੀ ਜ਼ਰੂਰੀ ਸਾਵਧਾਨੀਆਂ ਵਰਤਣ।
I have tested Covid positive but there is no cause for concern. I am following the treatment as suggested by my doctor.
I request all those who have been in contact with me in the past few days to get themselves tested and take all necessary precautions.— Sharad Pawar (@PawarSpeaks) January 24, 2022