ਸੰਗਰੂਰ ਜ਼ਿਮਨੀ ਚੋਣ ਲਈ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

0
122
Nomination papers of 5 candidates for Sangrur by election rejected

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਵੱਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ ਸਨ ਜਿਨਾਂ ’ਚੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ ਜਦਕਿ ਵੱਖ-ਵੱਖ ਕਾਰਨਾਂ ਕਰਕੇ 5 ਉਮੀਦਵਾਰਾਂ ਦੇ ਕਾਗ਼ਜ਼ ਦਰੁਸਤ ਨਹੀਂ ਪਾਏ ਗਏ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਜਿਨਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ ਉਨਾਂ ’ਚ ਭਾਰਤੀਯ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਕਰਨ ਇੰਦਰ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਸਿਮਰਤ ਕੌਰ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਦਲਜੀਤ ਸਿੰਘ ਘੁਮਾਣ, ਆਜ਼ਾਦ ਉਮੀਦਵਾਰ ਬਾਬੂ ਰਾਮ ਓਝਾ ਅਤੇ ਭੁਪਿੰਦਰ ਸਿੰਘ ਬੀਰਵਲ ਸ਼ਾਮਲ ਹਨ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਜਿਨਾਂ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ ਉਨਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ, ਭਾਰਤੀਯ ਜਨਤਾ ਪਾਰਟੀ ਦੇ ਕੇਵਲ ਸਿੰਘ ਢਿੱਲੋਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ, ਆਪਣੀ ਏਕਤਾ ਪਾਰਟੀ ਦੇ ਹਸਨ ਮੁਹੰਮਦ ਅਤੇ ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਜਗਮੋਹਨ ਸਿੰਘ ਸ਼ਾਮਲ ਹਨ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਤੋਂ ਇਲਾਵਾ ਅਜੇ ਕੁਮਾਰ, ਪੱਪੂ ਕੁਮਾਰ, ਗਗਨਦੀਪ ਸਿੰਘ, ਜਗਪਾਲ ਸਿੰਘ, ਸ਼ਕਤੀ ਕੁਮਾਰ ਗੁਪਤਾ, ਰਤਨ ਲਾਲ, ਸੁਨੈਨਾ, ਕੁਲਵੀਰ ਸਿੰਘ ਅਤੇ ਅਮਨਦੀਪ ਕੌਰ ਉੱਪਲ ਦੇ ਆਜ਼ਾਦ ਉਮੀਦਵਾਰਾਂ ਵਜੋਂ ਕਾਗ਼ਜ਼ ਸਹੀ ਪਾਏ ਗਏ ਹਨ। ਉਨਾਂ ਦੱਸਿਆ ਕਿ ਜਿਨਾਂ ਦੇ ਕਾਗ਼ਜ਼ ਸਹੀ ਪਾਏ ਗਏ ਹਨ ਤਾਂ ਉਨਾਂ ’ਚੋਂ ਚਾਹਵਾਨ ਉਮੀਦਵਾਰ ਮਿਤੀ 9 ਜੂਨ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਦਾ ਹੈ।

LEAVE A REPLY

Please enter your comment!
Please enter your name here