Home News Breaking News ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ || Latest news

ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ || Latest news

0
ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ || Latest news

ਨਵਜੋਤ ਸਿੱਧੂ ਦੀ ਪਤਨੀ ਨੂੰ ਭੇਜਿਆ 850 ਕਰੋੜ ਦਾ ਨੋਟਿਸ, ਪੜ੍ਹੋ ਕੀ ਹੈ ਪੂਰਾ ਮਾਮਲਾ

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਵੱਲੋਂ ਆਪਣੀ ਪਤਨੀ ਦੇ ਕੈਂਸਰ ਤੋਂ ਠੀਕ ਕਰਨ ਲਈ ਇਲਾਜ ਦੇ ਦਾਅਵੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੇ ਪਤਨੀ ਦਾ ਇਲਾਜ ਆਯੁਰਵੈਦਿਕ ਤਰੀਕਿਆਂ ਨਾਲ ਕੀਤਾ ਗਿਆ। ਜਿਸ ਤੋਂ ਬਾਅਦ ਪਤਨੀ ਡਾ: ਨਵਜੋਤ ਕੌਰ ਸਿੱਧੂ ਕੈਂਸਰ ਮੁਕਤ ਹੋ ਗਈ ਹੈ।ਪਰ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ।

7 ਦਿਨਾਂ ਦਾ ਦਿੱਤਾ ਸਮਾਂ

ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਕਿਹਾ ਕਿ ਤੁਹਾਡੀ ਡਾਈਟ ਵਾਲੇ ਬਿਆਨ ਬਾਰੇ ਸੁਣ ਕੇ ਦੇਸ਼-ਵਿਦੇਸ਼ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਐਲੋਪੈਥੀ ਦਵਾਈ ਪ੍ਰਤੀ ਭੰਬਲਭੂਸਾ ਅਤੇ ਵਿਰੋਧ ਦੀ ਸਥਿਤੀ ਪੈਦਾ ਹੋ ਰਹੀ ਹੈ। ਇਲਾਜ ਦੇ ਦਸਤਾਵੇਜ਼ 7 ਦਿਨਾਂ ਦੇ ਅੰਦਰ ਪੇਸ਼ ਕੀਤੇ ਜਾਣ ।ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਅੰਦਰ ਮੁਆਫ਼ੀ ਜਾਂ ਸਬੂਤ ਨਾ ਮਿਲੇ ਤਾਂ ਉਹ ਆਪਣੇ ਵਕੀਲ ਰਾਹੀਂ ਅਦਾਲਤ ‘ਦਾ ਰੁਖ ਕਰਨਗੇ।

ਇਹ ਵੀ ਪੜੋ: ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ

ਡਾ. ਸੋਲੰਕੀ ਨੇ ਆਪਣੇ ਪੱਤਰ ਵਿੱਚ ਨਵਜੋਤ ਕੌਰ ਨੂੰ ਇਹ ਵੀ ਕਿਹਾ ਹੈ ਕਿ ਕੀ ਤੁਸੀਂ ਕੈਂਸਰ ਮੁਕਤ ਹੋਣ ਲਈ ਆਪਣੀ ਖੁਰਾਕ ਵਿੱਚ ਸਿਰਫ ਨਿੰਮ ਦੇ ਪੱਤੇ, ਨਿੰਬੂ ਪਾਣੀ, ਤੁਲਸੀ ਦੇ ਪੱਤੇ, ਹਲਦੀ ਦਾ ਸੇਵਨ ਹੀ ਕੀਤਾ ਹੈ? ਕੋਈ ਐਲੋਪੈਥੀ ਦਵਾਈ ਨਹੀਂ ਵਰਤੀ? ਉਨ੍ਹਾਂ ਕਿਹਾ ਕੀ ਜੇਕਰ ਉਨ੍ਹਾਂ ਕੋਲ ਆਪਣੇ ਪਤੀ ਨਵਜੋਤ ਸਿੱਧੂ ਦੇ ਦਾਅਵਿਆਂ ਦੇ ਸਮਰਥਨ ਲਈ ਕੋਈ ਪ੍ਰਮਾਣਿਤ ਦਸਤਾਵੇਜ਼ ਅਤੇ ਮੈਡੀਕਲ ਸਬੂਤ ਨਹੀਂ ਹਨ, ਤਾਂ ਉਹ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟੀਕਰਨ ਦੇਣ।

LEAVE A REPLY

Please enter your comment!
Please enter your name here