ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਹੋਵੇਗਾ ਜਾਰੀ || Punjab Latest News
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਜਾਵੇਗਾ | ਇਸ ਦੇ ਨਾਲ ਹੀ ਨਾਮਜ਼ਦਗੀ ਭਰਨ ਦੀ ਤਰੀਕ 14 ਮਈ ਤੱਕ ਰੱਖੀ ਗਈ ਹੈ | ਨਾਮਜ਼ਦਗੀ ਦੀ ਪ੍ਰਕਿਰਿਆ ਅੱਜ 7 ਮਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ ਅਤੇ ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਦੇ ਹਨ |
ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ
ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੂਰੇ ਦੇਸ਼ ਭਰ ਦੇ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ ਹੋ ਗਿਆ ਹੈ। ਜਿਸਦੇ ਚੱਲਦਿਆਂ ਜਾਰੀ ਸ਼ਡਿਊਲ ਅਨੁਸਾਰ ਗਜ਼ਟ ਨੋਟੀਫਿਕੇਸ਼ਨ 7 ਮਈ ਯਾਨੀ ਅੱਜ ਤੋਂ ਜਾਰੀ ਕੀਤਾ ਜਾਵੇਗਾ। ਜਿਸ ਤੋਂ ਬਾਅਦ ਇੱਕੋ ਸਮੇਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ ਰੱਖੀ ਗਈ ਹੈ।
ਇਸ ਸਭ ਤੋਂ ਬਾਅਦ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਰੱਦ ਹੋਣ ਤੋਂ ਬਾਅਦ ਬਾਕੀ ਰਹਿੰਦੇ ਉਮੀਦਵਾਰ ਸ਼ੁੱਕਰਵਾਰ 17 ਮਈ ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ। ਦੱਸ ਦਈਏ ਕਿ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕੋ ਸਮੇਂ ਆਖਰੀ ਪੜਾਅ ਵਿੱਚ ਵੋਟਾਂ ਪੈਣੀਆਂ ਹਨ। 17 ਮਈ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋ ਜਾਣ ਤੋਂ ਬਾਅਦ 1 ਜੂਨ ਨੂੰ ਵੋਟਿੰਗ ਹੋਵੇਗੀ। ਤਿੰਨ ਦਿਨ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ।
2019 ‘ਚ 278 ਲੋਕਾਂ ਨੇ ਲੜੀ ਸੀ ਚੋਣ
ਜੇਕਰ ਗੱਲ ਕੀਤੀ ਜਾਵੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀ ਤਾਂ ਲੋਕ ਸਭਾ ਚੋਣਾਂ ਲੜੀਵਾਰ 13, 4 ਅਤੇ 1 ਸੀਟ ‘ਤੇ ਹਨ। ਧਿਆਨਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਸੀਟਾਂ ਦੀ ਗੱਲ ਕਰੀਏ ਤਾਂ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ 278 ਲੋਕਾਂ ਨੇ ਚੋਣ ਲੜੀ ਸੀ।