ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦਾ ਕਹਿਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ 535 ਦੇ ਕਰੀਬ ਲੋਕ ਓਮੀਕਰੋਨ ਨਾਲ ਸੰਕਰਮਿਤ ਪਾਏ ਗਏ ਹਨ। ਜਿਸ ਵਿੱਚ ਦਿੱਲੀ ਵਿੱਚ ਸਭ ਤੋਂ ਵੱਧ 142, ਮਹਾਰਾਸ਼ਟਰ ਵਿੱਚ 141 ਅਤੇ ਕੇਰਲ ਵਿੱਚ 57 ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 19 ਰਾਜਾਂ ਵਿੱਚ ਓਮੀਕਰੋਨ ਦੇ 535 ਦੇ ਕਰੀਬ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 151 ਸੰਕਰਮਣ ਤੋਂ ਠੀਕ ਹੋ ਗਏ ਹਨ।
ਅਕਾਲੀ ਦਲ ਵੱਲੋਂ ਹਿਸਾਬ ਮੰਗਣ ‘ਤੇ ਭੜਕੇ ਰੁਲਦੂ ਮਾਨਸਾ, ਮੂਸੇਵਾਲਾ ਖ਼ਿਲਾਫ ਚੋਣ ਲੜਨ ਦਾ ਐਲਾਨ
ਇਸ ਦੇ ਨਾਲ ਹੀ ਦੂਜੇ ਪਾਸੇ ਜੇਕਰ ਕੋਰੋਨਾ ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ‘ਚ ਕੋਵਿਡ ਇਨਫੈਕਸ਼ਨ ਦੇ 6531 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੇਸ਼ ਵਿੱਚ 75 ਹਜ਼ਾਰ 841 ਕੋਵਿਡ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.22 ਫੀਸਦੀ ਹੈ। ਹੁਣ ਤੱਕ ਕੁੱਲ 3 ਕਰੋੜ 42 ਲੱਖ 37 ਹਜ਼ਾਰ 495 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ।