ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ। ਹੁਣ ਇਸਦਾ ਇੱਕ ਹੋਰ ਰੂਪ ਸਾਹਮਣੇ ਆਇਆ ਹੈ। ਜਿਸ ਕਾਰਨ ਕਈ ਦੇਸ਼ਾਂ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ ਤੱਕ ਲਗਾ ਦਿੱਤੀ ਹੈ।ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕਰੋਨ ਵੇਰੀਐਂਟ ਕਾਰਨ ਹਲਚਲ ਮਚੀ ਹੋਈ ਹੈ। ਇਸ ਖਤਰੇ ਨੂੰ ਦੇਖਦਿਆਂ ਅੰਮ੍ਰਿਤਸਰ ਏਅਰਪੋਰਟ ਨੇ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਕੋਰੋਨਾ ਦੇ ਨਵੇਂ ਰੂਪਾਂ ਦੀ ਰੋਕਥਾਮ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਤੋਂ ਆਉਣ ਵਾਲੇ ਹਰ ਯਾਤਰੀ ਦਾ ਟੈਸਟ ਕਰਨਾ ਜ਼ਰੂਰੀ ਕਰ ਦਿੱਤਾ ਗਿਆ ਹੈ।
ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਯਾਤਰੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਓਮਿਕਰੋਨ ਦੇ ਪ੍ਰਭਾਵ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ 7 ਦਿਨਾਂ ਲਈ ਅਲੱਗ ਰੱਖਿਆ ਜਾਵੇਗਾ। ਇਸ ਦੇ ਨਾਲ ਹੀ RT-PCR ਟੈਸਟ ਵੀ ਕੀਤਾ ਜਾਵੇਗਾ।