ਕੋਰੋਨਾ ਦਾ ਖਤਰਾ ਅਜੇ ਤੱਕ ਟਲਿਆ ਨਹੀਂ ਹੈ। ਭਾਰਤ ਵਿੱਚ ਕੋਰੋਨਾ ਦੇ ਨਵੇਂ ਰੂਪ (Omicron) ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਇਸ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਲਗਾਤਾਰ ਹੁਕਮ ਜਾਰੀ ਕੀਤੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਨੇ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੇ ਫੈਸਲੇ ‘ਤੇ ਵੀ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰਾਂ ਵੀ ਆਪਣੇ ਤੌਰ ‘ਤੇ ਇਸ ਤੋਂ ਬਚਾਵ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ।
ਇਸ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਵੇਰੀਐਂਟ ਤੋਂ ਬਚਣ ਲਈ ਤਿਆਰੀ ਕਰ ਲਈ ਹੈ। ਦਰਅਸਲ ਇਸ ਨਾਲ ਨਜਿੱਠਣ ਲਈ ਯੂਪੀ ਸਰਕਾਰ ਨੇ ਹੁਣ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ ਦੂਜੇ ਦੇਸ਼ਾਂ ਅਤੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਦੀ ਰੇਲਵੇ ਸਟੇਸ਼ਨ ਅਤੇ ਬੱਸ ਸਟੇਸ਼ਨ, ਏਅਰਪੋਰਟ ‘ਤੇ ਹੀ ਸਕ੍ਰੀਨਿੰਗ ਕੀਤੀ ਜਾਵੇਗੀ ਤਾਂ ਜੋ ਬਾਹਰੋਂ ਆਉਣ ਵਾਲੇ ਯਾਤਰੀ ਸੂਬੇ ਦੇ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ।