ਚੰਡੀਗੜ੍ਹ, 1 ਸਤੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਦੇ 183ਵੇਂ ਦਿਨ ਪੰਜਾਬ ਪੁਲਸ ਨੇ ਅੱਜ 324 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 46 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ । ਇਸ ਦੇ ਨਾਲ 183 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,787 ਹੋ ਗਈ ਹੈ ।
ਕਾਰਵਾਈ ਦੌਰਾਨ 46 ਐਫ. ਆਈ. ਆਰਜ਼. ਦਰਜ, 3.9 ਕਿਲੋ ਹੈਰੋਇਨ ਤੇ 2.5 ਕਿਲੋ ਅਫੀਮ ਬਰਾਮਦ
ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ (From the possession of drug traffickers) 3.9 ਹੈਰੋਇਨ, 2.5 ਕਿਲੋ ਅਫੀਮ, 962 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ । ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ ।
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।
ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 356 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ
ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ (Special DGP Law and Order Arpit Shukla) ਨੇ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ (Raids across the state) ਕੀਤੀ ਹੈ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 356 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।
’ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ
ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈ. ਡੀ. ਪੀ.)-ਲਾਗੂ ਕਰਨ ਦੇ ਨਾਲ, ਪੰਜਾਬ ਪੁਲਸ ਨੇ ’ਨਸ਼ਾ ਛੁਡਾਊ’ (‘Detoxification’) ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।









