ਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ

0
26
Amritsar Heroin

ਅੰਮ੍ਰਿਤਸਰ, 4 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਪੁਲਸ (Amritsar Police) ਵਲੋਂ ਇਕ ਵਿਅਕਤੀਆਂ ਨੂੰ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਿੰਨੀ ਹੈਰੋਇਨ ਤੇ ਹਥਿਆਰ ਕੀਤੇ ਗਏ ਹਨ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਸ ਵਲੋਂ ਜੋ ਇਕ ਵਿਅਕਤੀ ਨੂੰ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ (Heroin and illegal weapons) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈੈ ਦੇ ਕੋਲੋਂ 13 ਕਿਲੋਗ੍ਰਾਮ ਹੈਰੋਇਨ ਤੇ ਇਕ ਪਿਸਤੌਲ ਅਤੇ ਇਕ ਮੈਗਜ਼ੀਨ ਬਰਾਮਦ ਕੀਤੀ ਗਈ ਹੈ । ਉਕਤ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (NDPS Act) ਤਹਿਤ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।

ਡੀ. ਜੀ. ਪੀ. ਦੇ ਹੁਕਮਾਂ ‘ਤੇ ਪੁਲਸ ਦੀ ਤਸਕਰਾਂ ਵਿਰੁੱਧ ਕਾਰਵਾਈ ਜਾਰੀ

ਪ੍ਰਾਪਤ ਸੂਚਨਾ ਮੁਤਾਬਕ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇੇਸ਼ਾਂ ਤੇ ਪੰਜਾਬ ਪੁਲਸ ਵਲੋਂ ਨਸ਼ਾ ਅਤੇ ਗੈਰ-ਕਾਨੂੰਨੀ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਵਿੱਢੀ ਹੋਈ ਹੈ, ਜਿਸਦੇ ਚਲਦਿਆਂ ਹੋਇਆਂ ਹੀ ਉਪਰੋਕਤ ਕਾਰਵਾਈ ਪਾਈ ਗਈ ਹੈ ।

 

LEAVE A REPLY

Please enter your comment!
Please enter your name here