ਅੱਜ (6 ਜੂਨ) ਨੂੰ ਅੰਮ੍ਰਿਤਸਰ ਵਿੱਚ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਅੱਤਵਾਦ ਦੇ ਸਮੇਂ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਅੱਜ ਸ੍ਰੀ ਹਰਿਮੰਦਰ ਸਾਹਿਬ ਸਥਿਤ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦੀ ਉਮੀਦ ਹੈ। ਬੁੱਧਵਾਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਅੱਜ ਭੋਗ ਪਾਏ ਜਾਣਗੇ । ਇਸ ਤੋਂ ਬਾਅਦ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਸਮਰਥਕ ਅੰਮ੍ਰਿਤਸਰ ਸ਼ਹਿਰ ਨੂੰ ਬੰਦ ਕਰਾਉਣ ਲਈ ਸੜਕਾਂ ‘ਤੇ ਉਤਰ ਸਕਦੇ ਹਨ।
ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ‘ਤੇ ਲਗਭਗ 4 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਪੰਜਾਬ ਆਰਮਡ ਪੁਲਿਸ ਦੇ ਜਵਾਨ ਵੀ ਸ਼ਾਮਲ ਹੋਣਗੇ। ਅੰਮ੍ਰਿਤਸਰ ਵਿੱਚ 62 ਥਾਵਾਂ ‘ਤੇ ਚੈੱਕ ਪੁਆਇੰਟ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 14 ਚੈੱਕ ਪੁਆਇੰਟ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸੜਕਾਂ ‘ਤੇ ਹਨ। ਇਸ ਤੋਂ ਇਲਾਵਾ, ਸ਼ਹਿਰ ਦੇ ਐਂਟਰੀ ਪੁਆਇੰਟਾਂ ‘ਤੇ 10 ਨਾਕੇ ਹੋਣਗੇ। 52 ਨਾਕਿਆਂ ‘ਤੇ ਪੁਲਿਸ 24 ਘੰਟੇ ਤਾਇਨਾਤ ਰਹੇਗੀ।