ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ

0
5
Additional District Magistrate

ਪਟਿਆਲਾ, 15 ਸਤੰਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ (Additional District Magistrate) ਸਿਮਰਪ੍ਰੀਤ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ ।

ਧੂੰਏ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਫ਼ਸਲ ਕੱਟਣ (Cutting the rice crop) ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ । ਇਸ ਧੂੰਏ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਣ ਦਾ ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ ।

ਅੱਗ ਨਾਲ ਰਹਿੰਦਾ ਹੈ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ

ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ । ਇਸ ਤੋਂ ਇਲਾਵਾ ਦੁਰਲਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ । ਸੜਕ ਦੇ ਨਾਲ ਲਗਦੇ ਖੇਤਾਂ ਵਿੱਚ ਅੱਗ ਲਾਉਣ ਕਾਰਨ ਸੜਕ ਉਪਰ ਸੰਘਣਾ ਧੂੰਆ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਵੱਡੀ ਦੁਰਘਟਨਾ ਹੋ ਸਕਦੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ ।

ਹੁਕਮ ਰਹਿਣਗੇ ਜ਼ਿਲ੍ਹੇ ਵਿੱਚ 11 ਨਵੰਬਰ 2025 ਤੱਕ ਲਾਗੂ

ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਅਹਿਮ ਪਲਾਂਟ, ਜਿਸ ਵਿੱਚ ਬਹੁਤ ਹੀ ਬਲਣਸ਼ੀਲ ਪਦਾਰਥ ਜਿਵੇਂ ਕਿ ਗੈਸ-ਪੈਟਰੋਲ ਆਦਿ ਦਾ ਭੰਡਾਰ ਹੈ, ਸਥਿਤ ਹਨ ਅਤੇ ਜ਼ਿਲ੍ਹੇ ਵਿੱਚ ਕਈ ਥਾਵਾਂ ਤੋਂਗੈਸ ਪਾਈਪ ਲਾਈਨ (Gas pipeline) ਵੀ ਲੰਘਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੇ ਆਸ-ਪਾਸ ਝੋਨੇ ਆਦਿ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ । ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ । ਇਹ ਹੁਕਮ ਜ਼ਿਲ੍ਹੇ ਵਿੱਚ 11 ਨਵੰਬਰ 2025 ਤੱਕ ਲਾਗੂ ਰਹਿਣਗੇ ।

Read More : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਦੇ ਹੁਕਮ ਜਾਰੀ

LEAVE A REPLY

Please enter your comment!
Please enter your name here