Home News Breaking News ਮੋਹਾਲੀ ‘ਚ ਰਾਤ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ

ਮੋਹਾਲੀ ‘ਚ ਰਾਤ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ

0
ਮੋਹਾਲੀ ‘ਚ ਰਾਤ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ

ਮੋਹਾਲੀ, 9 ਮਈ 2025 – ਭਾਰਤ ਅਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਦਰਮਿਆਨ ਮੋਹਾਲੀ ਦੇ ਡਿਪਟੀ ਕਮਿਸ਼ਨਰ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹੁਕਮ ਦਿੱਤਾ ਹੈ ਕਿ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 8 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣ। ਉਨ੍ਹਾਂ ਨੇ ਪੁਲਸ ਅਤੇ ਪੀ. ਸੀ. ਆਰ. ਟੀਮਾਂ ਨੂੰ ਸਖ਼ਤੀ ਨਾਲ ਇਸ ਹੁਕਮ ਨੂੰ ਲਾਗੂ ਕਰਨ ਲਈ ਕਿਹਾ ਹੈ।

ਇਸ ਦੇ ਨਾਲ ਹੀ ਦੁਕਾਨਾਂ ਦੇ ਬਾਹਰ ਲੱਗੇ ਸਟਾਲ, ਸੀ. ਸੀ. ਟੀ. ਵੀ. ਕੈਮਰੇ ਅਤੇ ਬੋਰਡ ਦੀਆਂ ਲਾਈਟਾਂ ਵੀ ਰਾਤ 8 ਵਜੇ ਤੋਂ ਬਾਅਦ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੁਲਿਸ ਦੀਆਂ ਪੀ. ਸੀ. ਆਰ. ਟੀਮਾਂ ਲਗਾਤਾਰ ਸ਼ਹਿਰ ‘ਚ ਗਸ਼ਤ ਕਰ ਰਹੀਆਂ ਹਨ ਅਤੇ ਲਾਊਡ ਸਪੀਕਰ ਨਾਲ ਲੋਕਾਂ ਨੂੰ ਸੂਚਨਾ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਜਿਹੜੇ ਦੁਕਾਨਦਾਰ ਨਿਯਮ ਨਹੀਂ ਮੰਨਣਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here