ਪੀ. ਡੀ. ਏ. ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ

0
5
P. D. A. demolished

ਪਟਿਆਲਾ, 25 ਅਗਸਤ 2025 : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ. ਡੀ. ਏ.) (Patiala Development Authority) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ ਅਣ ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ ।

ਇਸ ਮੁਹਿੰਮ ਤਹਿਤ ਪੀ. ਡੀ. ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ. ਡੀ. ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ (Strict action against construction of unauthorized colonies) ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ ।

ਇਸ ਦੌਰਾਨ ਪੀ. ਡੀ. ਏ. ਦੇ ਅਧਿਕਾਰੀਆਂ ਵੱਲੋਂ ਇਹ ਵੀ ਸੰਦੇਸ਼ ਦਿੱਤਾ ਗਿਆ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖ਼ਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ ਅਧਿਕਾਰਤ ਕਲੋਨੀ ਵਿੱਚ ਨਿਵੇਸ਼ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਜਨਤਾ ਲਈ ਇਹ ਜ਼ਰੂਰੀ ਹੈ ਕਿ ਕੋਈ ਵੀ ਬਿਲਡਿੰਗ /ਪਲਾਟ ਖ਼ਰੀਦਣ ਜਾਂ ਲੀਜ਼ ਤੇ ਲੈਣ ਤੋਂ ਪਹਿਲਾਂ ਉਸ ਦੀ ਪ੍ਰਵਾਨਗੀ ਸਬੰਧੀ ਪੀ. ਡੀ. ਏ. ਦਫ਼ਤਰ ਪਾਸੋਂ ਪ੍ਰਾਪਤ ਕਰ ਲਈ ਜਾਵੇ ।

ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖ਼ਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ. ਆਈ. ਆਰ. ਵੀ ਦਰਜ ਕਰਵਾਈ ਜਾਵੇਗੀ । ਇਸ ਦੌਰਾਨ ਸੀਮਾ ਕੌਸ਼ਲ (ਜ਼ਿਲ੍ਹਾ ਨਗਰ ਯੋਜਨਾਕਾਰ), ਗੁਰਿੰਦਰ ਸਿੰਘ (ਸਹਾਇਕ ਨਗਰ ਯੋਜਨਾਕਾਰ), ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ), ਸੰਜੀਵ ਕੁਮਾਰ (ਜੂਨੀਅਰ ਇੰਜੀਨੀਅਰ), ਪੰਕਜ ਗਰਗ ਅਤੇ ਪਰਮਵੀਰ ਸਿੰਘ (ਜੂਨੀਅਰ ਇੰਜੀਨੀਅਰ), ਹਾਜ਼ਰ ਸੀ ।

Read More : ਪੀ. ਡੀ. ਏ. ਦੇ ਮੁੱਖ ਪ੍ਰਸ਼ਾਸਕ ਵੱਲੋਂ ਅਰਬਨ ਅਸਟੇਟ ਏਰੀਏ ਦਾ ਨਿਰੀਖਣ

LEAVE A REPLY

Please enter your comment!
Please enter your name here