ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

0
10

ਅੰਮ੍ਰਿਤਸਰ, 23 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।

ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਦੱਸ ਦਈਏ ਕਿ ਮੰਗਲਵਾਰ ਦੁਪਹਿਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ। 20 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਬੈਸਰਨ ਘਾਟੀ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਪਹੁੰਚੇ ਹੋਏ ਸਨ। ਮ੍ਰਿਤਕਾਂ ਵਿੱਚ ਯੂਪੀ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓਡੀਸ਼ਾ ਦੇ ਸੈਲਾਨੀ ਸ਼ਾਮਲ ਹਨ। ਇਸ ਤੋਂ ਇਲਾਵਾ ਨੇਪਾਲ ਅਤੇ ਯੂਏਈ ਦੇ ਇੱਕ-ਇੱਕ ਸੈਲਾਨੀ ਅਤੇ ਦੋ ਸਥਾਨਕ ਲੋਕਾਂ ਦੀ ਵੀ ਮੌਤ ਹੋ ਗਈ।

LEAVE A REPLY

Please enter your comment!
Please enter your name here