ਤਰਨਤਾਰਨ ‘ਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ: ISI ਏਜੰਟਾਂ ਨੂੰ ‘ਆਪ੍ਰੇਸ਼ਨ ਸਿੰਦੂਰ’ ਬਾਰੇ ਜਾਣਕਾਰੀ ਭੇਜਣ ਦੇ ਦੋਸ਼

0
113

ਤਰਨਤਾਰਨ, 3 ਜੂਨ 2025 – ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਤਰਨਤਾਰਨ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ, ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਪਾਕਿਸਤਾਨੀ ਆਈਐਸਆਈ ਏਜੰਟਾਂ ਨੂੰ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ, ਵਾਸੀ ਮੁਹੱਲਾ ਰੋਡੂਪੁਰ ਗਲੀ ਨਾਜ਼ਰ ਸਿੰਘ ਵਾਲੀ, ਤਰਨਤਾਰਨ ਵਜੋਂ ਹੋਈ ਹੈ।

ਦੋਸ਼ੀ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਸੰਵੇਦਨਸ਼ੀਲ ਫੌਜੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ।

ਚਾਵਲਾ ਰਾਹੀਂ ਹੀ ਉਸਦੀ ਜਾਣ-ਪਛਾਣ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਹੋਈ। ਮੁਲਜ਼ਮਾਂ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤ ਵਿੱਚ ਫੌਜ ਦੀਆਂ ਗਤੀਵਿਧੀਆਂ, ਫੌਜਾਂ ਦੀ ਤਾਇਨਾਤੀ ਅਤੇ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਪਾਕਿਸਤਾਨ ਨਾਲ ਸਾਂਝੀ ਕੀਤੀ ਸੀ, ਜੋ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਪੈਦਾ ਕਰ ਸਕਦੀ ਸੀ।

ਦੋਸ਼ੀ ਤੋਂ ਕੀ ਮਿਲਿਆ ?
ਇੱਕ ਮੋਬਾਈਲ ਫ਼ੋਨ ਜਿਸ ਵਿੱਚ ਖੁਫੀਆ ਜਾਣਕਾਰੀ ਸੀ ਜੋ ISI ਏਜੰਟਾਂ ਨੂੰ ਭੇਜੀ ਗਈ ਸੀ।
ISI ਨਾਲ ਜੁੜੇ 20 ਤੋਂ ਵੱਧ ਸੰਪਰਕਾਂ ਦੀ ਜਾਣਕਾਰੀ
ਭਾਰਤ ਰਾਹੀਂ ਪਾਕਿਸਤਾਨੀ ਅਧਿਕਾਰੀਆਂ ਤੋਂ ਪ੍ਰਾਪਤ ਵਿੱਤੀ ਲੈਣ-ਦੇਣ ਦੇ ਸਬੂਤ

ਇਸ ਜਾਸੂਸੀ ਨੈੱਟਵਰਕ ਦੀ ਪੂਰੀ ਤਸਵੀਰ ਸਾਹਮਣੇ ਲਿਆਉਣ ਲਈ ਪੁਲਿਸ ਅਤੇ ਖੁਫੀਆ ਏਜੰਸੀਆਂ ਦੋਸ਼ੀ ਦੇ ਵਿੱਤੀ ਅਤੇ ਤਕਨੀਕੀ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਮੁੱਢਲੇ ਸਬੂਤਾਂ ਦੇ ਆਧਾਰ ‘ਤੇ, ਤਰਨਤਾਰਨ ਸਿਟੀ ਪੁਲਿਸ ਸਟੇਸ਼ਨ ਵਿਖੇ ਸਰਕਾਰੀ ਭੇਦ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here