ਪ੍ਰੇਮ ਵਿਆਹ ਕਰਨ ਵਾਲਿਆਂ ਨੂੰ ਪੰਚਾਇਤ ਨੇ ਹੁਕਮ ਦਿਤਾ ਕਿ ਨਹੀਂ ਰਹਿ ਸਕੋਗੇ ਪਿੰਡ

0
8
Love Marriage

ਮੋਹਾਲੀ, 1 ਅਗਸਤ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੇ ਪਿੰਡ ਮਾਣਕਪੁਰ ਸ਼ਰੀਫ (Village Manakpur Sharif in Mohali)  ਵਿੱਚ ਮੁੰਡੇ-ਕੁੜੀ ਦੇ ਆਪਸ ਵਿਚ ਪ੍ਰੇਮ ਵਿਆਹ (Love marriage) `ਤੇ ਪੰਚਾਇਤ ਨੇ ਸਖ਼ਤ ਤੇ ਸਰਬ-ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ ਕੋਈ ਮੁੰਡਾ ਜਾਂ ਕੁੜੀ ਆਪਣੇ ਘਰੋਂ ਭੱਜ ਜਾਂਦੇ ਹਨ ਅਤੇ ਆਪਣੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾ ਲੈਂਦਾ ਹੈ ਜਾਂ ਅਦਾਲਤ ਵਿੱਚ ਵਿਆਹ ਕਰਵਾ ਲੈਂਦਾ ਹੈ ਤਾਂ ਉਨ੍ਹਾਂ ਨੂੰ ਪਿੰਡ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ ।

ਪਿੰਡ ਦੀਆਂ ਸਾਰੀਆਂ ਸਹੂਲਤਾਂ ਤੋਂ ਵਾਂਝੇ ਕਰ ਦਿੱਤਾ ਜਾਵੇਗਾ ਵਾਂਝਾ

ਉਨ੍ਹਾਂ ਨੂੰ ਪਿੰਡ ਦੀਆਂ ਸਾਰੀਆਂ ਸਹੂਲਤਾਂ ਤੋਂ ਵਾਂਝੇ ਕਰ ਦਿੱਤਾ ਜਾਵੇਗਾ । ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਕਿਹਾ ਕਿ ਇਸ ਪ੍ਰਸਤਾਵ ਨੂੰ ਪੰਚਾਇਤ ਮੈਂਬਰਾਂ (Panchayat members) ਅਤੇ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ।ਪ੍ਰਸਤਾਵ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਪਿੰਡ ਵਾਸੀ ਇਸ ਜੋੜੇ ਦੀ ਮਦਦ ਕਰਦਾ ਹੈ ਜਾਂ ਉਨ੍ਹਾਂ ਨੂੰ ਪਨਾਹ ਦਿੰਦਾ ਹੈ, ਤਾਂ ਪੰਚਾਇਤ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕਰੇਗੀ ।

ਕੋਈ ਇਸ ਵੇਲੇ ਕਾਨੂੰਨ ਤੋੜਦਾ ਹੈ ਤਾਂ ਉਸ ਵਿਰੁੱਧ ਹੋਵੇਗੀ ਕਾਰਵਾਈ : ਪੰਚਾਇਤ

ਪੰਚਾਇਤ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਇਸ ਵੇਲੇ ਕਾਨੂੰਨ ਤੋੜਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ ਕਿਉਂਕਿ ਇਹ ਮਾਮਲਾ ਪਿੰਡ ਦੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ ਹੈ। ਸਰਪੰਚ ਨੇ ਕਿਹਾ ਕਿ ਜਦੋਂ ਪਰਿਵਾਰਾਂ ਨਾਲ ਉਨ੍ਹਾਂ ਦੇ ਬੱਚੇ ਧੋਖਾ ਕਰਦੇ ਹਨ, ਤਾਂ ਪਿੰਡ ਦਾ ਵਿਸ਼ਵਾਸ ਵੀ ਟੁੱਟ ਜਾਂਦਾ ਹੈ। ਇਹ ਪ੍ਰਸਤਾਵ ਸਜ਼ਾ ਨਹੀਂ ਹੈ, ਸਗੋਂ ਭਵਿੱਖ ਲਈ ਚੇਤਾਵਨੀ ਹੈ ਤਾਂ ਜੋ ਅਜਿਹੀਆਂ ਗਲਤੀਆਂ ਨਾ ਦੁਹਰਾਈਆਂ ਜਾਣ ।

Read More : ਪੰਚਾਇਤ ਨੇ ਪਾਇਆ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਣ ਦਾ ਮਤਾ

LEAVE A REPLY

Please enter your comment!
Please enter your name here