ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ’32 ਬੰਬਾਂ’ ਵਾਲੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਓਧਰ, ਕਾਂਗਰਸੀ ਆਗੂਆਂ ਵੱਲੋਂ ਪੁਲਿਸ ਸਟੇਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹਨ।
ਸਿੱਖਿਆ ਕ੍ਰਾਂਤੀ: MLA ਸ਼ੈਰੀ ਕਲਸੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ 14 ਅਪ੍ਰੈਲ ਨੂੰ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ 32 ਬੰਬਾਂ ਸੰਬੰਧੀ ਦਿੱਤੇ ਬਿਆਨ ਲਈ ਕੇਸ ਦਰਜ ਕੀਤਾ ਗਿਆ ਸੀ। ਬਾਜਵਾ ਦਾ ਕਹਿਣਾ ਹੈ ਕਿ ਰਾਜਨੀਤੀ ਦੇ ਤਹਿਤ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ ਅਤੇ ਲਿਖਿਆ, ” ਮੈਂ ਅੱਜ ਸਾਈਬਰ ਸੈੱਲ ਜਾਵਾਂਗਾ ਅਤੇ ਆਪਣਾ ਅਧਿਕਾਰਤ ਬਿਆਨ ਦੇਵਾਂਗਾ।”
ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” ਉਨ੍ਹਾਂ ਦੇ ਬਿਆਨ ਤੋਂ ਬਾਅਦ, 13 ਅਪ੍ਰੈਲ ਨੂੰ, ਪੰਜਾਬ ਪੁਲਿਸ ਨੇ ਚੰਡੀਗੜ੍ਹ ਸਥਿਤ ਬਾਜਵਾ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਸੀ। ਦੇਰ ਸ਼ਾਮ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ।